Close

Aam Aadmi Clinic is proving beneficial in providing free health services to the people of the border areas-Deputy Commissioner

Publish Date : 02/01/2023
1

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਸਰਹੱਦੀ ਖੇਤਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਲਾਹੇਵੰਦ ਸਾਬਿਤ ਹੋ ਰਹੇ ਹਨ ਆਮ ਆਦਮੀ ਕਲੀਨਿਕ-ਡਿਪਟੀ ਕਮਿਸ਼ਨਰ

ਸਰਹੱਦੀ ਕਸਬਾ ਖਾਲੜਾ ਤੇ ਬਾਸਰਕੇ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਤੋਂ ਹੁਣ ਤੱਕ 15,573 ਤੋਂ ਵੱਧ ਮਰੀਜ਼ ਲੈ ਚੁੱਕੇ ਹਨ ਇਲਾਜ ਦੀ ਮੁਫ਼ਤ ਸਹੂਲਤ ਦਾ ਲਾਭ

ਜਨਵਰੀ, 2023 ਦੇ ਅੰਤ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਖੁੱਲ੍ਹਣਗੇ 12 ਹੋਰ ਆਮ ਆਦਮੀ ਕਲੀਨਿਕ

ਤਰਨ ਤਾਰਨ, 30 ਦਸੰਬਰ :

            ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਖਾਲੜਾ ਅਤੇ ਬਾਸਰਕੇ ਵਿਖੇ 15 ਅਗਸਤ, 2022 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਰਹੱਦੀ ਖੇਤਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਲਾਹੇਵੰਦ ਸਾਬਿਤ ਹੋ ਰਹੇ ਹਨ।

            ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਸਰਹੱਦੀ ਕਸਬਾ ਖਾਲੜਾ ਤੇ ਬਾਸਰਕੇ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ 15 ਅਗਸਤ ਤੋਂ ਲੈ ਕੇ ਹੁਣ ਤੱਕ 15573 ਤੋਂ ਵੱਧ ਮਰੀਜ਼ ਇਲਾਜ ਦੀ ਮੁਫ਼ਤ ਸਹੂਲਤ ਦਾ ਲਾਭ ਲੈ ਚੁੱਕੇ ਹਨ ਅਤੇ 663 ਟੈਸਟ ਕਲੀਨਿਕਾਂ ਵਿੱਚ ਕੀਤੇ ਗਏ ਹਨ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉੁਦੇਸ਼ ਨਾਲ ਜਿਲ੍ਹੇ ਵਿੱਚ ਜਨਵਰੀ, 2023 ਦੇ ਅੰਤ ਤੱਕ 12 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ।

            ਉਹਨਾਂ ਦੱਸਿਆ ਕਿ ਨਵੇਂ ਆਮ ਆਦਮੀ ਕਲੀਨਿਕ ਖੋਲਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਮ ਆਦਮੀ ਕਲੀਨਿਕ ਲਈ ਲੋੜੀਂਦੀ ਥਾਂ ਅਤੇ ਇਸ ਨੂੰ ਚਲਾਉਣ ਲਈ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਚੱਲ ਰਹੀ ਹੈ। ਉਨਾਂ ਕਿਹਾ ਕਿ ਹਰ ਆਮ ਆਦਮੀ ਕਲੀਨਿਕ ਨੂੰ ਤਿਆਰ ਕਰਨ ਲਈ ਲੱਗਭੱਗ 25 ਲੱਖ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ।

            ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਬਣਨ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਉਨਾਂ ਦੇ ਘਰ ਦੇ ਨਜ਼ਦੀਕ ਹੀ ਪ੍ਰਾਪਤ ਹੋਣਗੀਆਂ ਅਤੇ ਇਨਾਂ ਕਲੀਨਿਕਾਂ ਵਿੱਚ ਮੁਫ਼ਤ ਦਵਾਈ ਦੇ ਨਾਲ-ਨਾਲ ਮਰੀਜਾਂ ਦੇ 41 ਤਰ੍ਹਾਂ ਦੇ ਮੈਡੀਕਲ ਟੈਸਟ ਵੀ ਮੂਫ਼ਤ ਕੀਤੇ ਜਾਣਗੇ।

            ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਸੂਬੇ ’ਚ ਪਹਿਲਾਂ ਹੀ 100 ਥਾਵਾਂ ’ਤੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਚੁੱਕੇ ਹਨ, ਜੋ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੇ ਹਨ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜਲੀਆਂ ਥਾਵਾਂ ’ਤੇ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਇਨਾਂ ਕਲੀਨਿਕਾਂ ਰਾਹੀਂ ਮਰੀਜ਼ਾਂ ਦੇ ਲਗਭਗ 41 ਵੱਖ-ਵੱਖ ਤਰਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕਰਕੇ ਰਿਪੋਰਟਾਂ ’ਤੇ ਆਧਾਰਤ 90 ਕਿਸਮ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।