Accelerate Covid Vaccination Campaign: Deputy Commissioner
Publish Date : 29/06/2022
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
• ਕੋਵਿਡ ਟੀਕਾਕਰਨ ਮੁਹਿੰਮ ਵਿਚ ਤੇਜੀ ਲਿਆਂਦੀ ਜਾਵੇ- ਡਿਪਟੀ ਕਮਿਸ਼ਨਰ
• ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੀ ਵੈਕਸੀਨੇਸ਼ਨ ਲਈ ਜਾਗਰੂਕ ਕੀਤਾ ਜਾਵੇ
• ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਅਤੇ ਸਿੱਖਿਆ ਕਮੇਟੀ ਦੀ ਮੀਟਿੰਗ
ਤਰਨ ਤਾਰਨ 29 ਜੂਨ 2022 ( ) ਜ਼ਿਲ੍ਹੇ ਵਿਚ ਬਿਹਤਰ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਜ਼ਿਲ੍ਹਾ ਸਿਹਤ ਅਤੇ ਸਿੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੀਮਾ, ਜ਼ਿਲ੍ਹਾ ਸਿੱਖਿਆ ਅਫਸਰ (ਐਲੀ) ਜਗਵਿੰਦਰ ਸਿੰਘ, ਡਿਪਟੀ ਡੀਈਓ (ਸ.) ਗੁਰਬਚਨ ਸਿੰਘ ਸਮੇਤ ਐਸਐਮਓਜ਼ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਕੋਵਿਡ19 ਟੀਕਾਕਰਨ ਦੀ ਮੁਹਿੰਮ ਵਿਚ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਵਿਡ19 ਟੀਕਾਕਰਨ ਸਬੰਧੀ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਲਗਾਏ ਜਾਣ ਅਤੇ ਨਾਲ ਹੀ ਟੀਕਾਕਰਨ ਟੀਮਾਂ ਵਿੱਚ ਵਾਧਾ ਕਰ ਕੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਟੀਕਾਕਰਨ ਵਿਚ ਕਵਰ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੇ ਕੋਵਿਡ19 ਵੈਕਸੀਨੇਸ਼ਨ ਨਹੀਂ ਕਰਵਾਈ ਉਹ ਆਪਣੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕੋਵਿਡ19 ਵਾਇਰਸ ਤੋਂ ਬਚਾਅ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਮਲੇਰੀਆ ਅਤੇ ਡੇਂਗੂ ਸਬੰਧੀ ਗੱਲ ਕਰਦਿਆਂ ਵੀ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਾਓ ਸਬੰਧੀ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਬੁਖਾਰ, ਸਿਰ ਦਰਦ ਜਾਂ ਕੋਈ ਲੱਛਣ ਨਜਰ ਆਉਂਦੇ ਹਨ ਤਾਂ ਉਹ ਤੁਰੰਤ ਨਜਦੀਕੀ ਸਿਹਤ ਕੇਂਦਰ ਵਿਚ ਜਾਂਚ ਕਰਵਾਏ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਇਨ੍ਹਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ, ਸਰਬਤ ਸਿਹਤ ਬੀਮਾ ਯੋਜਨਾ, ਨਸ਼ਾ ਛੁਡਾਊ ਕੇਂਦਰਾਂ ਬਾਰੇ ਵੀ ਵਿਚਾਰ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਵਿਦਿਆਰਥੀਆਂ ਨੂੰ ਕੋਵਿਡ19 ਟੀਕਾਕਰਨ ਕਰਵਾਉਣ ਲਈ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਕੋਵਿਡ19 ਟੀਕਾਕਰਨ ਸਬੰਧੀ ਜਾਗਰੂਕਤਾ ਲਈ ਉੱਚੇਚੇ ਤੌਰ ਤੇ ਸੈਮੀਨਾਰ ਜਾਂ ਹੋਰ ਪ੍ਰੋਗਰਾਮ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਜਾਗਰੂਕ ਹੋ ਕੇ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਕੋਵਿਡ19 ਟੀਕਾਕਰਨ ਕਰਵਾਉਣ ਲਈ ਖੁਦ ਅੱਗੇ ਆਉਣ। ਇਸ ਦੌਰਾਨ ਉਨ੍ਹਾਂ ਮਿੱਡ ਡੇ ਮੀਲ ਸਬੰਧੀ ਵੀ ਵਿਚਾਰ ਚਰਚਾ ਕੀਤੀ ਅਤੇ ਨਾਲ ਹੀ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਸਕੂਲਾਂ ਵਿਚ ਵਾਤਾਵਰਣ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ।