According to the guidelines of the National Legal Service Authority, the National Lok Adalat will be organized on May 13 – district and session.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 13 ਮਈ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜ਼ਿਲ੍ਹਾ ਤੇ ਸ਼ੈਸ਼ਨ
ਤਰਨ ਤਾਰਨ, 10 ਅਪ੍ਰੈਲ :
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 13 ਮਈ, 2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀਮਤੀ ਪ੍ਰਿਆ ਸੂਦ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਹਰ ਕੰਮ ਵਾਲੇ ਸ਼ੁੱਕਰਵਾਰ ਨੂੰ ਪ੍ਰੀ ਲੋਕ ਅਦਾਲਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ 138 ਐੱਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੀ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ. ਏ. ਸੀ. ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ, ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ।
ਉਹਨਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ 13 ਮਈ, 2023 ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਲੱਗ ਰਹੀ ਹੈ।ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।