Close

Action plan drawn up for completion of solid waste management and liquid waste management projects

Publish Date : 26/04/2023

ਦਫ਼ਤਰ ਜਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਠੋਸ ਕੂੜਾ ਪ੍ਰਬੰਧਨ ਅਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਨੂੰ ਮੁਕੰਮਲ ਕਰਵਾਉਣ ਸਬੰਧੀ ਉਲੀਕਿਆ ਗਿਆ ਐਕਸ਼ਨ ਪਲਾਨ
ਤਰਨ ਤਾਰਨ, 24 ਅਪੈ੍ਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਖੇ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਚਲ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਸਵੱਛ ਸਰਵੇਖਣ ਗ੍ਰਾਮੀਣ-2023, ਫੀਕਲ ਸਲੱਜ ਮੈਨੇਜਮੈਂਟ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਜ਼ਿਲ੍ਹੇ ਨੂੰ ਓ. ਡੀ. ਐੱਫ ਪਲੱਸ ਬਣਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ਼੍ਰੀ ਜਗਵਿੰਦਰਪਾਲ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਅਨਿਲ ਕੁਮਾਰ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲ਼ਕਾ ਅੰਮ੍ਰਿਤਸਰ ਵੱਲੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਸ਼੍ਰੀ ਚਰਨਦੀਪ ਸਿੰਘ, ਜ਼ਿਲ੍ਹਾ ਸੈਨੀਟੇਸ਼ਨ ਅਫਸਰ, ਤਰਨ ਤਾਰਨ ਵੱਲੋ ਉਪਰੋਕਤ ਵੱਖ-ਵੱਖ ਵਿਸ਼ਿਆ ਸਬੰਧੀ ਜਿਲ੍ਹਾ ਤਰਨ ਤਾਰਨ ਵਿਖੇ ਵਿਭਾਗ ਅਤੇ ਸਰਕਾਰ ਦੁਆਰਾ ਸੈਨੀਟੇਸ਼ਨ ਦੇ ਕੰਮਾ ਨੂੰ ਮੁਕੰਮਲ ਕਰਵਾਉਣ ਸਬੰਧੀ ਦਿੱਤੇ ਗਏ ਟੀਚਿਆਂ ਬਾਰੇ ਜਾਣੂ ਕਰਵਾਇਆ ਗਿਆ।ਜ਼ਿਲ੍ਹੇ ਨੂੰ ਓ. ਡੀ. ਐੱਫ ਪਲੱਸ ਬਣਾਉਣ ਅਤੇ ਠੋਸ ਕੂੜਾ ਪ੍ਰਬੰਧਨ ਅਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਨੂੰ ਮੁਕੰਮਲ ਕਰਵਾਉਣ ਸਬੰਧੀ ਐਕਸ਼ਨ ਪਲਾਨ 2023-2024 ਉਲੀਕਿਆ ਗਿਆ।
ਇਸ ਮੌਕੇ ਸ਼੍ਰੀ ਅੰਮ੍ਰਿਤਪਾਲ ਸਿੰਘ ਸੁਪਰਡੈਂਟ ਰੂਰਲ ਡਿਵੈਲਪਮੈਂਟ,ਸ਼੍ਰੀ ਯਾਦਵਿੰਦਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਤਰਨ ਤਾਰਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਜਿਲ੍ਹਾ ਪੱਧਰੀ ਸਮਾਜਿਕ ਸਟਾਫ਼ ਹਾਜਰ ਸੀ।