Close

Activities for new admissions intensified at Sri Goindwal Sahib Senior Secondary School

Publish Date : 23/04/2021
DEO
ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਦਾਖਲੇ ਲਈ ਗਤੀਵਿਧੀਆਂ ਤੇਜ
ਤਰਨ ਤਾਰਨ 23 ਅਪ੍ਰੈਲ ( ) – ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਲਈ ਅਧਿਆਪਕ ਸਹਿਬਾਨ ਜੀ ਤੋੜ ਮਿਹਨਤ ਕਰ ਰਹੇ ਹਨ । ਬੱਚਿਆਂ ਦੇ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਅਧਿਆਪਕ ਸਹਿਬਾਨ ਉਹਨਾਂ ਨੂੰ ਉਤਸਾਹਿਤ ਕਰ ਰਹੇ ਹਨ । ਇਸੇ ਹੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਹਿਬਾਨ ਨੇ ਮਿਲ ਕੇ ਡੋਰ ਟੂ ਡੋਰ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚ ਕੀਤੀ ਅਤੇ ਮਾਤਾ ਪਿਤਾ ਸਹਿਬਾਨ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ । ਉਹਨਾਂ ਮਾਤਾ ਪਿਤਾ ਸਹਿਬਾਨ ਨੂੰ ਨਿੱਜੀ ਸਕੂਲਾਂ ਵਿੱਚ ਭਾਰੀ ਫੀਸਾਂ ਤੋਂ ਬਚਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਉਹ ਸਾਰੀਆਂ ਸਹੂਲਤਾਂ ਮੌਜੂਦ ਹਨ ਜੋ ਮਹਿੰਗੀਆਂ ਫੀਸਾਂ ਦੇ ਬਾਵਜ਼ੂਦ ਵੀ ਨਿੱਜੀ ਸਕੂਲਾਂ ਵਿੱਚ ਨਹੀਂ ਮਿਲਦੀਆਂ । ਪਹਿਲੀ ਤੋਂ ਅੱਠਵੀਂ ਤੱਕ ਕੋਈ ਦਾਖਲਾ ਫੀਸ ਨਹੀਂ ਲਈ ਜਾਂਦੀ । ਕਿਤਾਬਾਂ, ਭੋਜਨ ਅਤੇ ਵਰਦੀ ਮੁਫ਼ਤ ਦਿੱਤੀ ਜਾਂਦੀ ਹੈ । ਇਸਤੋਂ ਇਲਾਵਾ ਲੜਕੀਆਂ ਨੂੰ ਵਜੀਫਾ ਅਤੇ ਸਾਈਕਲ ਦੇ ਨਾਲ ਨਾਲ ਬਾਹਰਵੀਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਲਈ ਮੋਬਾਇਲ ਵੀ ਦਿੱਤੇ ਜਾਂਦੇ ਹਨ । ਮੀਡੀਆ ਕੋਆਰਡੀਨੇਟਰ ਦਿਨੇਸ਼ ਕੁਮਾਰ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਸਟਾਫ ਬਹੁਤ ਹੀ ਮਿਹਨਤੀ ਹੈ ਅਤੇ ਹਰ ਸਾਲ ਬਿਹਤਰੀਨ ਨਤੀਜਿਆਂ ਲਈ ਪੂਰੇ ਇਲਾਕੇ ਵਿੱਚ ਇੱਕ ਨਾਮਵਰ ਸੰਸਥਾ ਦੇ ਤੌਰ ਤੇ ਜਾਣਿਆ ਜਾਂਦਾ ਹੈ । ਸਕੂਲ ਵਿੱਚ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਗਰੁੱਪ ਚਲ ਰਹੇ ਹਨ । ਸਕੂਲ ਦੇ ਅਧਿਆਪਕ ਬਲਵਿੰਦਰ ਸਿੰਘ ਜੀ ਵੱਲੋਂ ਲਗਾਤਾਰ ਗੁਰੂਦਵਾਰਾ ਸਾਹਿਬ ਤੋਂ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਅੱਜ ਨਜ਼ਦੀਕੀ ਸਕੂਲਾਂ ਵਿੱਚ ਵੀ ਵਿਜ਼ਿਟ ਕਰਕੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਗਈ । ਇਸ ਮੌਕੇ ਸ਼ਰਨਕਮਲਜੀਤ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ ਗੁਰਪ੍ਰਤਾਪ ਸਿੰਘ, ਅਮਿਤ ਪਾਲ, ਯੁਵਰਾਜ ਸਿੰਘ, ਗੁਰਚਰਨ ਸਿੰਘ, ਜਸਬੀਰ ਕੌਰ, ਅਮਨਦੀਪ ਕੌਰ  ਆਦਿ ਅਧਿਆਪਕ ਸਹਿਬਾਨ ਵੀ ਹਾਜਰ ਸਨ ।