Acute Diarrhea Prevention Fortnight to be run till August 2, 2021 under the initiative of Government-Civil Surgeon
ਸਰਕਾਰ ਦੇ ਉਪਰਾਲੇ ਤਹਿਤ 2 ਅਗਸਤ, 2021 ਤੱਕ ਚਲਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ-ਸਿਵਲ ਸਰਜਨ
0 ਤੋ 5 ਸਾਲ ਤੋਂ ਛੋਟੇ ਬੱਚਿਆਂ ਨੂੰ ਆਸ਼ਾ ਵਲੋਂ ਮੁਫਤ ਵੰਡੇ ਜਾਣਗੇ ਓ. ਆਰ. ਐੱਸ. ਦੇ ਪੈਕਟ
ਤਰਨ ਤਾਰਨ, 20 ਜੁਲਾਈ :
ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ 19 ਜੁਲਾਈ ਤੋਂ 2 ਅਗਸਤ, 2021 ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਸ਼ੁਭ ਆਰੰਭ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਪੀ. ਪੀ ਯੁਨਿਟ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੀਤਾ ਗਿਆ।
ਇਸ ਮੌਕੇ ‘ਤੇ ਸੰਬੋਧਨ ਕਰਦਿਆ ਸਿਵਲ ਸਰਜਨ ਤਰਨ ਤਾਰਨ ਨੇ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਲੱਖਾ ਮੌਤਾਂ ਕੇਵਲ ਡਾਇਰੀਆ ਕਾਰਨ ਹੀ ਹੁੰਦੀਆਂ ਹਨ, ਜਿਨਾਂ ਵਿਚੋਂ ਕਈ ਹਜਾਰਾ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ । ਇਸ ਲਈ ਭਾਰਤ ਸਰਕਾਰ ਵਲੋਂ ਪਿਛਲੇ ਕਈ ਸਾਲਾ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਇਸ ਮਕਸਦ ਨੂੰ ਪੂਰਾ ਕਰਨ ਲਈ ਘਰ-ਘਰ ਵਿੱਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।
ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਇਸ ਅਵਸਰ ‘ਤੇ ਵਿਚਾਰ ਦਿੰਦਿਆ ਕਿਹਾ ਕਿ ਤਰਨ ਤਾਰਨ ਜਿਲੇ ਦੀ ਤਕਰੀਬਨ 1,33,510 ਲੱਖ ਬਚਿਆ ਨੂੰ ਓ. ਆਰ. ਐੱਸ. ਦੇ ਪੈਕਟ ਦਿਤੇ ਜਾਣਗੇ।। ਇਸ ਦੇ ਨਾਲ ਹੀ ਆਸ਼ਾ ਵਲੋਂ ਪੋਸਟਰ ਅਤੇ ਸਾਬਣ ਦੀ ਸਹਾਇਤਾ ਨਾਲ ਬੱਚਿਆਂ ਨੂੰ ਸਵੱਛ ਭਾਰਤ ਅਭਿਆਨ ਤੇ ਵੀ ਵਿਸਥਾਰ ਸਹਿਤ ਦਸਿਆ ਜਾਵੇਗਾ ਤਾਂ ਜੋ ਕਿ ਇਲਾਜ ਨਾਲੋਂ ਪਰਹੇਜ ਬੇਹਤਰ ਤੇ ਅਮਲ ਕੀਤਾ ਜਾ ਸਕੇ ।
ਇਸ ਅਵਸਰ ‘ਤੇ ਸਹਾਇਕ ਸਿਵਲ ਸਰਜਨ ਡਾ ਕੰਵਲਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ, ਸ਼੍ਰੀ ਸੁਖਦੇਵ ਸਿੰਘ ਅਤੇ ਦਫਤਰ ਦਾ ਸਾਰਾ ਸਟਾਫ ਮੋਜੂਦ ਸੀ।