Additional Deputy Commissioner imposes complete ban on firing of fireworks, bombs, firecrackers and Chinese crackers

ਵਧੀਕ ਡਿਪਟੀ ਕਮਿਸ਼ਨਰ ਨੇ ਆਤਿਸ਼ਬਾਜੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਲਗਾਈ ਪੂਰਨ ਪਾਬੰਦੀ
ਤਰਨ ਤਾਰਨ, 08 ਮਈ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੇ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਜਦਕਿ ਇਹ ਆਮ ਤੌਰ ਤੇ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਮ ਆਮ ਪਬਲਿਕ ਵੱਲੋਂ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਸ ਸਬੰਧ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ, ਪੀ.ਸੀ.ਐੱਸ., ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਮ ਆਮ ਪਬਲਿਕ ਵੱਲੋਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।
ਪਾਬੰਦੀ ਦੇ ਇਹ ਹੁਕਮ ਮਿਤੀ 06 ਜੁਲਾਈ, 2025 ਤੱਕ ਲਾਗੂ ਰਹਿਣਗੇ।