Close

Administrative approval issued for planting mini forest in 675 acres in the district at a cost of Rs 162 crore under Magnarega scheme-Deputy Commissioner

Publish Date : 02/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਗਨਰੇਗਾ ਸਕੀਮ ਅਧੀਨ 162 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਵਿੱਚ 675 ਏਕੜ `ਚ ਮਿੰਨੀ ਜੰਗਲ ਲਗਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ-ਡਿਪਟੀ ਕਮਿਸ਼ਨਰ
ਮਗਨਰੇਗਾ ਤਹਿਤ ਜ਼ਿਲ੍ਹੇ ਦੀਆਂ 575 ਪੰਚਾਇਤਾਂ ਵਿੱਚ ਤਿਆਰ ਕੀਤੇ ਜਾਣਗੇ ਖੇਡ ਮੈਦਾਨ ਅਤੇ ਪਾਰਕ
ਤਰਨ ਤਾਰਨ, 01 ਫਰਵਰੀ :
ਮਗਨਰੇਗਾ ਸਕੀਮ ਅਧੀਨ ਪਹਿਲੇ ਗੇੜ ਵਿੱਚ 162 ਕਰੋੜ ਰੁਪਏ ਦੀ ਲਾਗਤ ਨਾਲ ਲੱਗਭੱਗ 675 ਏਕੜ ਵਿੱਚ ਮਿੰਨੀ ਜੰਗਲ ਲਗਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 2000 ਏਕੜ ਵਿੱਚ ਮਿੰਨੀ ਜੰਗਲ ਲਗਾਏ ਜਾ ਰਹੇ ਹਨ ।ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 575 ਪੰਚਾਇਤਾਂ ਵਿੱਚ ਖੇਡ ਮੈਦਾਨ ਅਤੇ ਪਾਰਕ ਤਿਆਰ ਕੀਤੇ ਜਾਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋ-ਆਰਡੀਨੇਟਰ ਮਗਨਰੇਗਾ ਸ੍ਰੀ ਦਲਜੀਤ ਸਿੰਘ ਨੇ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੱਖ-ਵੱਖ ਕੰਮਾਂ ਜਿਵੇਂ ਕਿ ਮਿੰਨੀ ਜੰਗਲ, ਤਰਲ ਕੂੜਾ ਪ੍ਰਬੰਧਨ ਅਤੇ ਠੋਸ ਕੂੜਾ ਪ੍ਰਬੰਧਨ, ਖੇਡ ਮੈਦਾਨ ਤੇ ਪਾਰਕਾਂ ਤਿਆਰ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ 2 ਹਫਤਿਆਂ ਵਿੱਚ ਇੰਨ੍ਹਾਂ ਕੰਮਾਂ ਨੂੰ ਜ਼ਮੀਨੀ ਪੱਧਰ ‘ਤੇ ਸ਼ੂਰੂ ਕਰਵਾ ਦਿੱਤਾ ਜਾਵੇਗਾ।
ਸ੍ਰੀ ਦਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਟੇਟ ਪ੍ਰੋਗਰਾਮ ਮੈਨੇਜਰ ਮਗਨਰੇਗਾ ਸ੍ਰੀ ਵਿਕਾਸ ਕਾਟਲ ਵੱਲੋਂ ਜ਼ਿਲ੍ਹਾ ਤਰਨ ਤਾਰਨ ਦਾ ਵਿਸ਼ੇਸ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਉੁਹਨਾਂ ਸਮੂਹ ਨਰੇਗਾ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਮਗਨਰੇਗਾ ਦੇ ਵੱਖ-ਵੱਖ ਪਹਿਲੂਆਂ ਤੇ ਟੀਚਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਉਹਨਾਂ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਤਹਿਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਮੂਹ ਸਟਾਫ਼ ਨਾਲ ਪਿੰਡ ਪੱਧਰ ‘ਤੇ ਵਿਊਂਤਬੰਦੀ ਕਰਨ ਦੀ ਹਦਾਇਤ ਜਾਰੀ ਕੀਤੀ।