Admission booth set up by Education Department Tarn Taran during Jan Suvidha Camp
Publish Date : 06/03/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜਨ ਸੁਵਿਧਾ ਕੈੰਪ ਦੌਰਾਨ ਸਿੱਖਿਆ ਵਿਭਾਗ ਤਰਨ ਤਾਰਨ ਵੱਲੋਂ ਲਗਾਇਆ ਗਿਆ ਦਾਖਲਾ ਬੂਥ
ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਕਰਵਾਇਆ ਗਿਆ ਜਾਣੂ ਅਤੇ ਨਵੇਂ ਦਾਖਲੇ ਲਈ ਕੀਤਾ ਪ੍ਰੇਰਿਤ
ਤਰਨ ਤਾਰਨ, 4 ਮਾਰਚ :
ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਅਤੇ ਉਹਨਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੀ ਯੋਗ ਅਗਵਾਈ ਹੇਠ ਖੇਮਕਰਨ ਵਿਖੇ ਲੋਕ ਭਲਾਈ ਕੈਂਪ ਲਗਾਇਆ ਗਿਆ । ਇਸ ਕੈਂਪ ਦੌਰਾਨ ਵੱਖ ਵੱਖ ਮਹਿਕਮਿਆਂ ਵੱਲੋਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਲੋੜਵੰਦਾ ਦੇ ਫਾਰਮ ਵੀ ਭਰੇ ਗਏ । ਇਸ ਮੌਕੇ ਸਹਾਇਕ ਡਿਪਟੀ ਕਮਿਸ਼ਨਰ ਸ੍ਰੀ ਪੁਨੀਤ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਜੀ ਵੱਲੋਂ ਦੱਸਿਆ ਗਿਆ ਕਿ ਸਿੱਖਿਆ ਵਿਭਾਗ ਜ਼ਿਲ੍ਹਾ ਤਰਨ ਤਾਰਨ ਵੱਲੋਂ ਵੀ ਦਾਖਲਾ ਬੂਥ ਲਗਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇਂ ਦਾਖਲੇ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਪੰਜਾਬ ਵਿੱਚ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਸਕੂਲ ਆਫ ਐਮੀਨੈਂਸ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਨੇ ਗੱਲਬਾਤ ਕਰਦਿਆ ਕਿਹਾ ਕਿ ਇਸ ਵਰ੍ਹੇ ਦਾਖਲੇ ਨੂੰ ਵਧਾਉਣ ਲਈ ਸਕੂਲ ਮੁਖੀ ਹਰੇਕ ਸੰਭਵ ਕੋਸ਼ਿਸ਼ ਕਰ ਰਹੇ ਹਨ । ਇਸ ਮੌਕੇ ਉਹਨਾਂ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਪ੍ਰਸ਼ੰਸ਼ਾ ਕਰਦੇ ਹੋਏ ਕਿਹਾ ਕਿ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਆਪਣੀ ਬਿਹਤਰੀਨ ਕਾਰਗੁਜ਼ਾਰੀ ਪੇਸ਼ ਕਰੇਗਾ ।