Close

Adopting Youth Yoga as a Life Test to Stay Healthy Nowadays – District Youth Officer

Publish Date : 20/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅਜੋਕੇ ਸਮੇਂ ਵਿੱਚ ਤੰਦਰੁਸਤ ਰਹਿਣ ਲਈ ਨੌਜਵਾਨ ਯੋਗਾ ਨੂੰ ਜੀਵਨ ਜਾਂਚ ਵਜੋਂ ਅਪਣਾਉਣ-ਜ਼ਿਲ੍ਹਾ ਯੁਵਾ ਅਫ਼ਸਰ
ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ
ਤਰਨ ਤਾਰਨ, 20 ਜੂਨ :
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਇੰਨਡੋਰ ਸਟੇਡੀਅਮ ਪੁਲਿਸ ਲਾਈਨ ਤਰਨਤਾਰਨ ਵਿਖੇ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਤੰਦਰੁਸਤ ਰਹਿਣ ਲਈ ਨੌਜਵਾਨ ਯੋਗਾ ਨੂੰ ਜੀਵਨ ਜਾਂਚ ਵਜੋਂ ਅਪਣਾਉਣ । ਉਨ੍ਹਾਂ ਕਿਹਾ ਕਿ ਕੋਵਿਡ-19 ਅਤੇ ਹੋਰ ਮਹਾਂਮਾਰੀ ਦੇ ਇਸ ਯੁੱਗ ਵਿੱਚ, ਤੰਦਰੁਸਤ, ਸਿਹਤਮੰਦ ਅਤੇ ਤੰਦਰੁਸਤ ਰਹਿਣ ਲਈ ਯੋਗਾ ਅਤੇ ਸਰੀਰਕ ਕਸਰਤ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਯੋਗਾ ਇੰਸਟ੍ਰਕਟਰ ਸ੍ਰੀ ਰਮੇਸ਼ ਕੁਮਾਰ ਅਤੇ ਰਾਸ਼ਟਰੀ ਯੋਗਾ ਖਿਡਾਰੀ ਸ਼੍ਰੀਮਤੀ ਕਿਰਨ ਸੰਧੂ ਵੱਲੋਂ ਵੱਖ-ਵੱਖ ਯੋਗ ਆਸਣਾਂ ਦਾ ਪ੍ਰਦਰਸ਼ਨ ਕੀਤਾ ਗਿਆ। ਸ਼੍ਰੀ ਰਮੇਸ਼ ਕੁਮਾਰ ਨੇ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਮੀਤ ਕੌਰ ਸਮੇਤ ਖੇਡ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ-ਸ਼ਰਟਾਂ ਅਤੇ ਕਿੱਟਾਂ ਵੰਡੀਆਂ ਗਈਆਂ ।ਇਸ ਦੌਰਾਨ ਐੱਨ. ਵਾਈ. ਕੇ. ਤਰਨਤਾਰਨ ਦੇ ਯੂਥ ਕਲੱਬ ਦੇ ਮੈਂਬਰਾਂ ਅਤੇ ਵਲੰਟੀਅਰਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਅੰਤ ਵਿੱਚ ਭਾਗ ਲੈਣ ਵਾਲਿਆਂ ਨੂੰ ਰਿਫਰੈੱਸ਼ਮੈਂਟ ਦਿੱਤੀ ਗਈ।