Advantages of burning the cord in the ground instead of setting it on fire
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਾੜ ਨੂੰ ਅੱਗ ਲਗਾਉਣ ਦੀ ਬਜਾਏ ਜ਼ਮੀਨ ਵਿੱਚ ਹੀ ਵਹਾ ਕੇ ਹੋਣ ਵਾਲੇ ਫਾਇਦਿਆਂ
ਸਬੰਧੀ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਮੁੱਖ ਖੇਤੀਬਾੜੀ ਅਫਸਰ
ਤਰਨ ਤਾਰਨ, 02 ਮਈ :
ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਡਾ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ, ਕਣਕ ਦੀ ਕਟਾਈ ਤੋ ਬਾਅਦ ਤੂੜੀ ਬਣਾਉਣ ਉਪਰੰਤ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਜਾਂਦੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਜ਼ਮੀਨ ਵਿੱਚ ਹੀ ਵਹਾ ਕੇ ਹੋਣ ਵਾਲੇ ਫਾਇਦਿਆਂ ਸਬੰਧੀ ਕਿਸਾਨਾਂ ਨੰ ਨਿੱਜੀ ਤੌਰ ‘ਤੇ ਮਿਲ ਕੇ, ਪਿੰਡ ਪੱਧਰ ਤੋਂ ਕਿਸਾਨ ਮਿਲਣੀਆਂ ਕਰਕੇ, ਧਾਰਮਿਕ ਸਥਾਨਾਂ ਤੇ ਅਨਾਂਊਂਸਮੈਂਟਾ ਕਰਵਾ ਕੇ ਵੱਧ ਤੋ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘਟਾਇਆ ਜਾ ਸਕੇ।
ਉਹਨਾਂ ਸਮੂਹ ਬਲਾਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਨਾਲ ਵੱਧ ਤੋ ਵੱਧ ਮਿਲ ਕੇ ਜਾਗਰੂਕ ਕੀਤਾ ਜਾਵੇ ਕਿ ਤੂੜੀ ਬਣਾਉਣ ਉਪਰੰਤ ਤਵੀਆਂ ਦੇ ਨਾਲ ਖੇਤ ਨੂੰ ਵਹਾ ਦਿੱਤਾ ਜਾਵੇ ਤਾਂ ਜੋ ਕਣਕ ਦੇ ਨਾੜ ਨੂੰ ਜਮੀਨ ਵਿੱਚ ਰਲਾ ਦਿੱਤਾ ਜਾਵੇ ਅਤੇ ਮੀਂਹ ਦਾ ਮੌਸਮ ਹੋਣ ਕਰਕੇ ਕਣਕ ਦੇ ਨਾੜ ਨੂੰ ਪਾਣੀ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਪਾਣੀ ਦੀ ਬੇਲੋੜੀ ਵਰਤੋਂ ਨਾ ਹੋਵੇ।