• Social Media Links
  • Site Map
  • Accessibility Links
  • English
Close

Agents should motivate farmers to bring only dry paddy to the markets – Deputy Commissioner

Publish Date : 21/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਆੜ੍ਹਤੀਏ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ- ਡਿਪਟੀ ਕਮਿਸ਼ਨਰ

ਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਤੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 21 ਅਗਸਤ :

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਆੜ੍ਹਤੀਆਂ ਤੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਜਸਜੀਤ ਕੌਰ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਤਰਨ ਤਾਰਨ, ਜ਼ਿਲ੍ਹਾ ਮੰਡੀ ਅਫ਼ਸਰ ਹਰਜੀਤ ਸਿੰਘ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਆੜ੍ਹਤੀਆਂ  ਐਸੋਸੀਏਸ਼ਨਾਂ ਦੇ ਪ੍ਰਧਾਨ ਤੇ ਨੁਮਾਇੰਦੇ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਮੂ ਸੁਚੱਜੇ ਢੰਗ ਨਾਲ ਮੁਕੰਲ ਕਰਵਾਉਣ ਲਈ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਗਈਆਂ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਦੀ ਸਾਫ਼-ਸਫ਼ਾਈ, ਮੰਡੀਆਂ ਤੱਕ ਪਹੁੰਚ ਰਸਤੇ ਠੀਕ ਕਰਨ ਤੋਂ ਇਲਾਵਾ ਹੋਰ ਸਾਰੇ ਲੋੜੀਂਦੇ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲੈਣ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਆੜ੍ਹਤੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖ਼ਰੀਦਿਆ ਜਾਣਾ ਹੈ, ਇਸ ਲਈ ਸਮੂਹ ਕਿਸਾਨ ਖ਼ਰੀਫ਼ ਸੀਜ਼ਨ 2025-26 ਦੌਰਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਮੀਟਿੰਗ ਦੌਰਾਨ ਆੜ੍ਹਤੀਆ ਵੱਲੋਂ ਆਪਣੇ ਕੁਝ ਸੁਝਾਅ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੇ ਕੀਤੇ ਗਏ, ਜਿਸ `ਤੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਤਰਨ ਤਾਰਨ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿੱਚ 9,30,186 ਮੀਟਿਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਲਗਭਗ 9,30,186 ਮੀਟਿਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 60 ਪੱਕੀਆਂ ਮੰਡੀਆਂ ਹਨ ਅਤੇ ਇਸ ਤੋਂ ਇਲਾਵਾ ਸਬ ਮੰਡੀ ਯਾਰਡ ਵੀ ਲੋੜ ਪੈਣ `ਤੇ ਬਣਾਏ ਜਾਣਗੇ।