Close

Agriculture Department calls for online applications for subsidy on machines Up to 50 percent subsidy will be available

Publish Date : 26/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ ’ਤੇ ਸਬਸਿਡੀ ਲਈ ਆੱਨਲਾਈਨ ਅਰਜ਼ੀਆਂ ਦੀ ਮੰਗ
50 ਫੀਸਦੀ ਤੱਕ ਮਿਲੇਗੀ ਸਬਸਿਡੀ

ਤਰਨ ਤਾਰਨ, 23 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ  ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਮਸ਼ੀਨਾਂ ‘ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrumachinerypb.com ’ਤੇ 03 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ’ਤੇ ਮੈਨੂਅਲ/ਬੈਟਰੀ:ਨੈਪ ਸੈਕ ਸਪ੍ਰੇਅਰ,ਫਾਰੇਜ ਬੇਲਰ, ਮਲਟੀ ਕਰਾਪ ਪਲਾਂਟਰ (20 ਐਚ.ਪੀ ਤੋਂ ਘੱਟ ਸਮਰੱਥਾ ਵਾਲੇ ਟ੍ਰੈਕਟਰ ਲਈ),ਪਾਵਰ ਨੈਪ ਸੈਕ ਸਪ੍ਰਅਰ,ਮਿਲੈਟ ਮਿੱਲ,ਫਾਰੇਜ ਹਾਰਵੇਸਟਰ,ਟ੍ਰੈਕਟਰ ਚਾਲਕ ਸਪ੍ਰੇਅਰ,ਆਈਲ ਮਿੱਲ ਅਤੇ ਨੁਮੈਟਿਕ ਪਲਾਂਟਰ ਸ਼ਾਮਿਲ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ. ਸੀ/ਮਹਿਲਾਵਾਂ/ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਬਸਿਡੀ ਦੀ ਦਰ 50 ਫੀਸਦੀ ਅਤੇ ਹੋਰ ਕਿਸਾਨਾਂ ਲਈ 40 ਫੀਸਦੀ ਹੋਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮਸ਼ੀਨਰੀ ‘ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਵਧੇਰੇ ਜਾਣਕਾਰੀ ਲਈ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ  ਨਾਲ ਮੋਬਾਇਲ  ਨੰਬਰ 97811-26259 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ  ਕਿਸਾਨ ਕਿਸੇ ਵੀ ਤਰ੍ਹਾਂ ਦੀ ਸਲਾਹ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ਤੇ ਵੀ ਸੰਪਰਕ ਕਰ ਸਕਦੇ ਹਨ।