Close

Agriculture Department launched eKYC campaign under Pradhan Mantri Kisan Samman Nidhi Yojana-Dr. Navtej Singh

Publish Date : 08/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਖੇਤੀਬਾੜੀ ਵਿਭਾਗ ਨੇ ਚਲਾਇਆ ਈ ਕੇ ਵਾਈ ਸੀ ਅਭਿਆਨ-ਡਾ. ਨਵਤੇਜ ਸਿੰਘ

ਕਿਸਾਨ ਕੇ ਵਾਈ ਸੀ ਕਰਵਾ ਕੇ ਸਕੀਮ ਦਾ ਲਾਭ ਪ੍ਰਾਪਤ ਕਰਨ -ਯਾਦਵਿੰਦਰ ਸਿੰਘ

ਖਡੂਰ ਸਾਹਿਬ, 02 ਮਈ

ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ  ਵੱਖ-ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ ਕੇ ਵਾਈ ਸੀ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ । ਅੱਜ ਪਿੰਡ ਜਲਾਲਾਬਾਦ ਵਿਖੇ ਡਾ:ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖੇਤੀਬਾੜੀ ਵਿਭਾਗ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨਾਂ ਨੂੰ ਮੌਕੇ ਤੇ ਹੱਲ ਕੀਤਾ ।

 ਇਹ ਈ ਕੇ ਵਾਈ ਸੀ ਕੈਂਪ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਯਾਦਵਿੰਦਰ ਸਿੰਘ ਨੇ ਕਿਹਾ ਕਿ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੇਸ਼ ਦੇ ਕਰੋੜਾਂ ਕਿਸਾਨਾਂ ਦੀਆਂ ਖਾਦ-ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਮਹੱਤਵਪੂਰਨ ਵਿੱਤੀ ਸਾਧਨ ਹੈ। ਇਸ ਰਾਹੀਂ ਸਰਕਾਰ ਕਿਸਾਨਾਂ ਨੂੰ ਕੁੱਲ 6 ਹਜ਼ਾਰ ਰੁਪਏ ਤਿੰਨ ਕਿਸ਼ਤਾਂ ’ਚ ਦਿੰਦੀ ਹੈ, ਯਾਨੀ ਹਰ ਕਿਸ਼ਤ ਵਿਚ 2-2 ਹਜ਼ਾਰ ਰੁਪਏ । ਹੁਣ ਤੱਕ ਦੇਸ਼ ਦੇ 13 ਕਰੋੜ ਤੋਂ ਵੱਧ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ ਹੁਣ ਤੱਕ 19 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19 ਵੀਂ ਕਿਸ਼ਤ ਫਰਵਰੀ 2025 ’ਚ ਜਾਰੀ ਕੀਤੀ ਗਈ ਸੀ । ਉਹਨਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਖਾਤੇ ਲਈ ਈ-ਕੇ ਵਾਈ ਸੀ ਕਰਵਾਉਣ ਲਈ ਕਿਹਾ ਸੀ, ਪਰ ਬਹੁਤ ਸਾਰੇ ਕਿਸਾਨਾਂ ਨੇ ਅਜੇ ਤੱਕ ਈ-ਕੇ ਵਾਈ ਸੀ ਨਹੀਂ ਕਰਵਾਈ ਹੈ। ਅਗਲੀ ਕਿਸ਼ਤ ਤੋਂ ਪਹਿਲਾਂ ਈ-ਕੇ ਵਾਈ ਸੀ ਨਾ ਕਰਵਾਉਣ ਵਾਲੇ ਕਿਸਾਨਾਂ ਦੇ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ। ਅਜਿਹੀ ਸਥਿਤੀ ਵਿਚ ਤੁਹਾਨੂੰ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ।

ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸੁਚੱਜੀ ਵਰਤੋ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਤਰਜੀਹ ਦੇਣ ਅਤੇ ਹਾਈਬਰਿਡ ਕਿਸਮਾਂ ਨੂੰ ਬੀਜਣ ਤੋਂ ਗੁਰੇਜ ਕੀਤਾ ਜਾਵੇ । ਇਸ ਮੌਕੇ ਉਨਾਂ ਦੇ ਨਾਲ ਭੁਪਿੰਦਰ ਸਿੰਘ , ਵਰਿਆਮ ਸਿੰਘ ਮੁਖਤਾਰ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ,ਨਿਰਮਲ ਸਿੰਘ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।