Close

All persons above the age of 45 years will be vaccinated with Covid-19 from April 1 at sub-center level

Publish Date : 01/04/2021
CS
45 ਸਾਲ ਤੋਂ ਉੱਪਰ ਦੀ ਉਮਰ ਦੇ ਸਾਰੇ ਵਿਅਕਤੀਆਂ ਦਾ ਸਬ-ਸੈਂਟਰ ਲੈੱਵਲ ਤੱਕ ਪਹਿਲੀ ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਕੋਵਿਡ-19 ਦਾ ਟੀਕਾਕਰਨ  
ਤਰਨ ਤਾਰਨ, 31 ਮਾਰਚ :
ਜ਼ਿਲ੍ਹਾ ਤਰਨ ਤਾਰਨ ਵਿੱਚ ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਉੱਪਰ ਦੀ ਉਮਰ ਦੇ ਸਾਰੇ ਵਿਆਕਤੀਆਂ ਦਾ ਸਬ-ਸੈਂਟਰ ਲੈੱਵਲ ਤੱਕ ਕੋਵਿਡ-19 ਦਾ ਟੀਕਾਕਰਨ  ਸ਼ੁਰੂ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ. ਰੋਹਿਤ ਮਹਿਤਾ ਸਿਵਲ ਸਰਜਨ ਤਰਨ ਤਾਰਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਵੈਕਸੀਨ ਸੈਂਟਰ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ, ਸੀ. ਐੱਚ. ਸੀ., ਪੀ. ਐੱਚ. ਸੀ ਅਤੇ ਸਾਰੇ ਸਬ-ਸੈਂਟਰਾਂ ਤੇ 01 ਅਪ੍ਰੈਲ 2021 ਨੂੰ ਕੋਵਿਡ-19 ਵੈੱਕਸੀਨ ਦਾ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ 45 ਸਾਲ ਤੋਂ ਉੱਪਰ ਦੇ ਵੱਧ ਤੋਂ ਵੱਧ ਵਿਅਕਤੀਆਂ ਦਾ ਟੀਕਾਕਰਨ ਜਲਦੀ ਤੋਂ ਜਲਦੀ ਕੀਤਾ ਜਾ ਸਕੇ। 
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਵਰਿੰਦਰ ਪਾਲ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਸਾਰਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ । ਸਿਵਲ ਸਰਜਨ ਡਾ. ਰੋਹਿਤ ਮਹਿਤਾ ਵੱਲੋਂ ਆਮ ਲੋਕਾਂ ਪੰਚਾਂ ਸਰਪੰਚਾਂ ਧਾਰਮਿਕ ਲੀਡਰਾਂ ਸ਼੍ਰੋਮਣੀ ਕਮੇਟੀ ਮੈਂਬਰ ਆਦਿ ਅਤੇ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ ਅਤੇ ਆਮ ਮੋਹਤਬਾਰ ਲੋਕਾਂ ਨੂੰ ਅਪੀਲ ਕੀਤੀ ਗਈ ਕਿ 45 ਸਾਲ ਤੋਂ ਵੱਧ ਉਮਰ ਹੋਣ ਤੇ ਆਪਣਾ ਅਤੇ ਆਪਣੇ ਨਜ਼ਦੀਕ ਰਹਿੰਦੇ ਲੋਕਾਂ ਦਾ ਇਸ ਨੂੰ ਜਨਤਕ ਮੁਹਿੰਮ ਬਣਾ ਕੇ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਤਾਂ ਕਿ ਇਸ ਮਹਾਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਕੀਤੀ ਜਾ ਸਕੇ ।  
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆ ਸੁਖਦੇਵ ਸਿੰਘ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦਾ 80 ਪ੍ਰਤੀਸ਼ਤ ਹਿੱਸਾ 45 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਦਾ ਹੈ।ਇਸ ਲਈ 45 ਸਾਲ ਤੋਂ ਉੱਪਰ ਦੇ  ਜ਼ਿਲ੍ਹਾ ਵਾਸੀਆਂ ਨੂੰ ਆਪਣਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰੰਟਲਾਈਨ ਵਰਕਰਾਂ ਦਾ ਟੀਕਾਕਰਨ ਵੀ ਇਹਨਾਂ ਸੈਂਟਰਾਂ ‘ਤੇ ਕਰਵਾਇਆ ਜਾ ਸਕੇ ।