All preparations done. Voting will be on 19th MAY .All voters are requested please vote without any Fear – District Election officer Tarn Taran

Publish Date : 18/05/2019
Dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਚੋਣ ਤਿਆਰੀਆਂ ਮੁਕਮੰਲ, 19 ਮਈ ਨੂੰ ਪੈਣਗੀਆਂ ਵੋਟਾਂ-ਜ਼ਿਲਾ ਚੋਣ ਅਫ਼ਸਰ
ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਮੱਤਦਾਨ ਕਰਨ ਦੀ ਅਪੀਲ
ਤਰਨ ਤਾਰਨ, 17 ਮਈ  : 
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 19 ਮਈ 2019 ਨੂੰ ਲੋਕ ਸਭਾ ਚੋਣਾਂ ਵਿੱਚ ਬਿਨਾਂ ਕਿਸੇ ਡਰ ਲਾਲਚ ਜਾਂ ਭੈਅ ਦੇ ਵੱਧ ਚੜ੍ਹ ਕੇ ਮਤਦਾਨ ਕਰਨ। ਉਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੁੱਰਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਥਾਨਕ ਪੁਲਿਸ ਤੋਂ ਇਲਾਵਾ ਕੇਂਦਰੀ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। 
ਉਨਾਂ ਨੇ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਕਿਸੇ ਵੋਟਰ ਨੂੰ ਲਾਲਚ ਦੇਵੇ ਜਾਂ ਡਰਾਵੇ ਤਾਂ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 ਜਾਂ ਸੀ-ਵਿਜਲ ਐਪ ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। 
ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਮੁਕੰੰਮਲ ਕਰਨ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਤੋਂ ਇਲਾਵਾ 4 ਜ਼ੋਨਲ ਮੈਜਿਸਟਰੇਟ, 74 ਸੁਪਰਵਾਈਜ਼ਰ ਲਗਾਏ ਗਏ ਹਨ, ਜਿੰਨ੍ਹਾਂ ਨੂੰ ਸੈਕਟਰ ਮੈਜਿਸਟਰੇਟ ਦੀਆਂ ਪਾਵਰਾਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਚੋਣ ਅਮਲ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ 8365 ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਲਈ ਕੇਂਦਰੀ ਸੁਰੱਖਿਆ ਬਲਾਂ ਦੀ 28 ਕੰੰਪਨੀਆਂ ਤਾਇਨਾਤ ਕੀਤੀ ਗਈਆਂ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 317 ਪੋਲਿੰਗ ਬੂਥਾਂ ਤੇ ਮਾਈਕ੍ਰੋ ਅਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੁੱਲ 7,83,681 ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਸਕਣਗੇ, ਜਿੰਨਾਂ ਵਿਚ 411307 ਪੁਰਸ਼ ਅਤੇ 372344 ਮਹਿਲਾ ਅਤੇ 30 ਥਰਡ ਜੈਂਡਰ ਵੋਟਰ ਹਨ।ਉਹਨਾਂ ਦੱਸਿਆ ਕਿ ਜ਼ਿਲੇ ਵਿਚ 100 ਫੀਸਦੀ ਵੋਟਰਾਂ ਦੇ ਵੋਟਰ ਸਨਾਖ਼ਤੀ ਕਾਰਡ ਬਣੇ ਹੋਏ ਹਨ।
ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਚੋਣਾਂ ਲਈ ਕੁੱਲ 1902 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।ਉਨਾਂ ਦੱਸਿਆ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਲਈ ਕੁੱਲ਼ 1625192 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ, ਜਿੰਨ੍ਹਾਂ ਵਿੱਚ 854510 ਮਰਦ ਅਤੇ 770609 ਔਰਤਾਂ ਅਤੇ 73 ਥਰਡ ਜੈਂਡਰ ਵੋਟਰ ਸ਼ਾਮਿਲ ਹਨ
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਲਈ ਪੋਲਿੰਗ ਪਾਰਟੀਆਂ 18 ਮਈ ਨੂੰ ਰਵਾਨਾ ਹੋਣਗੀਆਂ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 531 ਪੋਲਿੰਗ ਸ਼ਟੇਸ਼ਨਾਂ ‘ਤੇ ਕੁੱਲ਼ 878 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਬੂਥਾਂ ਨੂੰ ਮਾਡਲ ਪੋਲਿੰਗ ਬੂਥ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲੇ ਵਿਚ 4443 ਦਿਵਿਆਂਗ ਵੋਟਰਾਂ ਲਈ ਵੀ ਵਿਸੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਨ੍ਹਾਂ ਨੂੰ ਵੋਟ ਪਾਉਣ ਵਿਚ ਕੋਈ ਦਿੱਕਤ ਨਾ  ਆਵੇ।  
—————-