Close

An amount of Rs. 50 lakh would be provided for setting up of Oxygen Plant at Civil Hospital Tarn Taran – MP Mr. Jasbir Singh Gill (Dimpa)

Publish Date : 04/05/2021
MP

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ ਮੁਹੱਈਆ ਕਰਵਾਈ ਜਾਵੇਗੀ 50 ਲੱਖ ਰੁਪਏ ਦੀ ਰਾਸ਼ੀ-ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ)
ਆਉਣ ਵਾਲੇ 2 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਆਕਸੀਜ਼ਨ ਪਲਾਂਟ-ਡਿਪਟੀ ਕਮਿਸ਼ਨਰ
24 ਘੰਟਿਆਂ ਵਿੱਚ ਲੱਗਭੱਗ 500 ਸਿਲੰਡਰ ਆਕਸੀਜ਼ਨ ਪੈਦਾ ਕਰਨ ਦੀ ਹੋਵੇਗੀ ਸਮਰੱਥਾ
ਤਰਨ ਤਾਰਨ, 04 ਮਈ :
ਕੋਵਿਡ-19 ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ ਵਿੱਚ ਆਕਸੀਜ਼ਨ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ. ਪੀ. ਲੈਡ ਫੰਡ ਵਿੱਚੋਂ ਮੁਹੱਈਆ ਕਰਵਾਈ ਜਾਵੇਗੀ।
ਇਹ ਜਾਣਕਾਰੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਵੋਧਨ ਕਰਦਿਆਂ ਦਿੱਤੀ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਡੀ. ਐੱਮ. ਸੀ. ਡਾ. ਭਾਰਤੀ ਧਵਨ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵਵਿਆਪੀ ਮਹਾਂਮਾਰੀ ਕੋਵਿਡ-19 ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਮਾਂਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਸਾਰਿਆਂ ਨੂੰ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਵਿੱਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ ਦੋ ਗਜ਼ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ, ਬਿਨ੍ਹਾਂ ਕਿਸੇ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ. ਪੀ. ਲੈਡ ਫੰਡ ਵਿੱਚੋਂ ਸੈਕਸ਼ਨ ਕੀਤੀ ਗਈ ਹੈ, ਜਿਸ ਨਾਲ ਆਕਸੀਜ਼ਨ ਪੀ. ਐੱਸ. ਏ. 500 ਪਲਾਂਟ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਪਲਾਂਟ ਆਉਣ ਵਾਲੇ 2 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।ਉਹਨਾਂ ਦੱਸਿਆ ਕਿ ਇਸ ਆਕਸੀਜ਼ਨ ਪਲਾਂਟ ਦੀ 24 ਘੰਟਿਆਂ ਵਿੱਚ ਲੱਗਭੱਗ 500 ਸਿਲੰਡਰ ਆਕਸੀਜ਼ਨ ਪੈਦਾ ਕਰਨ ਦੀ ਸਮਰੱਥਾ ਹੋਵੇਗੀ।