An amount of Rs. 71 lakh 91 thousand has been released for 141 beneficiaries belonging to backward classes and economically weaker sections of the district under the Ashirwad scheme – Deputy Commissioner
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਪਛੜ੍ਹੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ 141 ਲਾਭਪਾਤਰੀਆਂ ਲਈ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ
ਤਰਨ ਤਾਰਨ, 13 ਜੂਨ :
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਛੜ੍ਹੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ 141 ਯੋਗ ਲਾਭਪਾਤਰੀਆਂ ਲਈ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਮਹੀਨਾ ਫਰਵਰੀ, 2025 ਤੱਕ ਪ੍ਰਾਪਤ ਪਛੜ੍ਹੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਕੇਸਾਂ ਦੇ 141 ਯੋਗ ਲਾਭਪਾਤਰੀਆਂ ਲਈ ਕੁੱਲ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਮਹੀਨਾ ਮਾਰਚ, 2025 ਦੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਿਤ 425 ਲਾਭਪਾਤਰੀਆਂ ਦੇ ਕੇਸ ਮੁੱਖ ਦਫ਼ਤਰ ਨੰੁ ਭੇਜੇ ਗਏ ਹਨ ਅਤੇ ਇਹਨਾਂ ਕੇਸਾਂ ਦੇ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਵੀ ਜਲਦੀ ਹੀ ਮੁਹੱਈਆ ਕਰਵਾਈ ਜਾਵੇਗੀ।
ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਉਹਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਸਰਕਾਰ ਵੱਲੋਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ http://ashirwad.punjab.gov.in ‘ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ‘ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।