An awareness rally was held regarding the Pulse Polio Round.
Publish Date : 12/12/2023
ਪਲਸ ਪੋਲੀਓ ਰਾਓਂਡ ਸੰਬਧੀ ਚੇਤਨਾ ਰੈਲੀ ਕੱਢੀ ਗਈ।
ਤਰਨ ਤਾਰਨ 08 ਦਸੰਬਰ:
ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ
ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 10,11 ਅਤੇ 12 ਦਿਸੰਬਰ 2023 ਨੂੰ ਕੀਤੇ ਜਾਣ ਵਾਲੇ
ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਅੱਜ ਦਫਤਰ ਸਿਵਲ ਸਰਜਨ ਤਰਨਤਾਰਨ ਵਿਖੇ ਤੋਂ
ਇਕ ਚੇਤਨਾ ਰੈਲੀ ਨੂੰ ਰਹੀ ਝੰਡੀ ਦੇ ਰਵਾਨਾ ਕੀਤਾ ਗਿਆ।
ਇਸ ਰੈਲੀ ਵਿਚ ਸਮੂਹ ਪ੍ਰੋਗਰਾਮ ਅਫਸਰਾਂ, ਜਿਲ੍ਹਾ ਅਧਿਕਾਰੀਆਂ ਅਤੇ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ।
ਇਸ ਰੈਲੀ ਦੇ ਨਾਲ ਆਟੋ ਰਿਕਸ਼ਿਆਂ ਦੁਆਰਾ ਲੋਕਾਂ ਨੂੰ ਇਸ ਮੁਹਿੰਮ ਦੌਰਾਣ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ
ਗਈ।
ਇਸ ਦੌਰਾਨ ਤੇ ਸੰਬੋਧਨ ਕਰਦਿਆ ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ
ਰਾਏ ਵਲੋਂ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ
ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ
ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ
ਸਿਹਤ ਵਿਭਾਗ ਨੂੰ ਸਮੂਹ ਜਨਤਾ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ
ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ।ਜਿਲ੍ਹਾ ਟੀਕਾਕਰਨ
ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ
ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਇਸ ਰਾਊਡ ਤਹਿਤ 0 ਤੋ 5 ਸਾਲ ਦੇ
144515 ਬੱਚਿਆ ਨੂੰ 1213 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ
116 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਤੇ ਸਹਾਇਕ
ਸਿਵਲ ਸਰਜਨ ਡਾ ਦੇਵੀ ਬਾਲਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਸ਼ੀਸ਼ ਗੁਪਤਾ,
ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲ੍ਹਾ ਐਪੀਡੀਮੋਲੋਜਿਸਟ ਡਾ ਸਿਮਰਨ ਕੌਰ,
ਡਾ ਅਮਨਦੀਪ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ਹ
ਐਮ.ਈ.ਆਈ.ਓ. ਅਮਰਦੀਪ ਸਿੰਘ, ਰਣਜੀਤ ਕੌਰ ਅਤੇ ਸਮੂਹ ਸਟਾਫ ਹਾਜਰ ਸਨ।