Close

Announcement of Scholarship 2021-22 for Minority Students

Publish Date : 06/09/2021
DC

ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ 2021-22 ਦਾ ਐਲਾਨ

ਡਿਪਟੀ ਕਮਿਸ਼ਨਰ ਵਲੋਂ ਵਿਦਿਆਰਥੀਆਂ ਦੀ ਤਕਨੀਕੀ ਸਹਾਇਤਾ ਲਈ ਵਿੱਦਿਅਕ ਸੰਸਥਾਵਾਂ ਨੂੰ ਹੁਕਮ

ਤਰਨ ਤਾਰਨ , 05 ਸਤੰਬਰ :
ਪੰਜਾਬ ਸਰਕਾਰ ਵਲੋਂ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟਿ੍ਕ , ਪੋਸਟ ਮੈਟਿ੍ਕ ਤੇ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ 2021-22 ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਯੋਗ ਵਿਦਿਆਰਥੀਆਂ ਨੂੰ ਇਕ ਮੌਕਾ ਦੇ ਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਡਾਇਰੈਕਟੋਰੇਟ ਸਮਾਜਿਕ ਨਿਆਂ , ਅਧਿਕਾਰਤਾ ਤੇ ਘੱਟ ਗਿਣਤੀ ਪੰਜਾਬ ਵਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਭਾਰਤ ਸਰਕਾਰ ਵਲੋਂ ਐਲਾਨੀਆਂ 6 ਘੱਟ ਗਿਣਤੀਅਾਂ (ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨੀ  ਇਸਾਈ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ  www.scholarships.gov.in ’ਤੇ  ਆਨਲਾਇਨ ਦਰਖਾਸਤ ਦੇ ਸਕਦੇ ਹਨ। 

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ  ਨੇ ਦੱਸਿਆ ਕਿ ਸਮਾਂ ਸਾਰਣੀ ਅਨੁਸਾਰ ਨਵੇਂ ਸਕਾਲਰਸ਼ਿਪ ਅਤੇ ਨਵੀਨੀਕਰਨ ਸਕਾਲਰਸ਼ਿਪ ਲਈ ਪ੍ਰੀ- ਮੈਟਿ੍ਰਕ ਸਕਾਲਰਸ਼ਿਪ ਲਈ 15 ਨਵੰਬਰ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਜਿਹੜੇ ਬਿਨੈਕਾਰਾਂ ਨੇ 2020-21 ਦੌਰਾਨ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ , ਲਈ ਵਿਦਿਆਰਥੀਆਂ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਤੇ ਮੈਰਿਟ ਕਮ  ਮੀਨਜ ਬੇਸਡ ਸਕੀਮ ਤਹਿਤ 30 ਨਵੰਬਰ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।
 
ਇਸ ਸਕਾਲਰਸ਼ਿਪ ਤਹਿਤ ਬਿਨੈਕਾਰ ਘੱਟ ਗਿਣਤੀ ਭਾਈਚਾਰੇ ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨ ਤੇ ਇਸਾਈ ਨਾਲ ਹੀ ਸਬੰਧਿਤ ਹੋਣਾ ਚਾਹੀਦਾ ਹੈ ਅਤੇ ਉਹ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ, ਸੰਸਥਾ, ਕਾਲਜ ਜਾਂ ਸਕੂਲ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ।

ਇਸ ਤੋਂ ਬਿਨ੍ਹਾਂ ਅਪਣਾਇਆ ਗਿਆ ਕੋਰਸ ਘੱਟੋ ਘੱਟ ਇਕ ਸਾਲ ਦੀ ਮਿਆਦ ਦਾ ਹੋਵੇ ਅਤੇ ਬਿਨੈਕਾਰ ਨੇ ਪਿਛਲੇ ਸਾਲ ਸਲਾਨਾ ਬੋਰਡ ਦੀ ਪ੍ਰੀਖਿਆ ਵਿਚ 50 ਫੀਸਦੀ ਅੰਕ ਪ੍ਰਾਪਤ ਕੀਤੇ ਹੋਣ। 

ਉਨ੍ਹਾਂ ਇਹ ਵੀ ਕਿਹਾ ਕਿ ਬਿਨੈਕਾਰ ਆਪਣੇ ਵਰਤਮਾਨ ਚੱਲ ਰਹੇ ਬੈਂਕ ਖਾਤੇ ਬਾਰੇ ਵੀ ਜਾਣਕਾਰੀ ਦੇਣ। ਇਸ ਤੋਂ ਇਲਾਵਾ  ਕਿਸੇ ਵੀ ਪੁੱਛਗਿੱਛ ਤੇ ਪੱਤਰ ਵਿਹਾਰ ਲਈ postmatricminoritypunjab@gmail.com ਤੇ ਈ-ਮੇਲ ਕੀਤੀ ਜਾ ਸਕਦੀ ਹੈ। 

ਡਿਪਟੀ ਕਮਿਸ਼ਨਰ ਨੇ ਯੋਗ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੌਕੇ ਦਾ ਲਾਭ ਲੈ ਕੇ ਸਕਾਲਰਸ਼ਿਪ ਪ੍ਰਾਪਤ ਕਰਨ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਨੂੰ ਵੀ ਸਕਾਲਰਸ਼ਿਪ ਪ੍ਰਾਪਤ ਕਰਨ ਵਿਚ ਸਹਾਇਤਾ ਲਈ ਵਿਦਿਆਰਥੀਆਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਗਏ ਹਨ।