Anti Malaria Month launched in Block Sursingh
Publish Date : 06/06/2023
ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਕੀਤੀ ਗਈ ਸ਼ੁਰੂਆਤ
ਤਰਨਤਾਰਨ 2 ਜੂਨ : ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁੱਲਤਾਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਦੌਰਾਨ ਬਲਾਕ ਸੁਰਸਿੰਘ ਨਾਲ ਸਬੰਧਤ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ (ਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰ(ਮੇਲ) ਵੀ ਮੌਜੂਦ ਰਹੇ।
ਇਸ ਮੌਕੇ ਸਿਵਲ ਸਰਜਨ, ਡਾ. ਰਾਏ ਨੇ ਕਿਹਾ ਕਿ ਨੂੰ ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਵੱਜੋਂ ਮਨਾਇਆ ਜਾਂਦਾ ਹੈ ਅਤੇ ਇਸ ਮਹੀਨੇ ਦੌਰਾਨ ਸਿਹਤ ਕਰਮੀਆਂ ਵੱਲੋਂ ਆਮ ਨਾਗਰਿਕਆਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਐਂਟੀ ਮਲੇਰੀਆ ਮਹੀਨੇ ਦੇ ਸਬੰਧ ਵਿੱਚ ਦੇ ਵੱਖ ਵੱਖ ਪਿੰਡਾਂ, ਭੱਠਿਆ ਅਤੇ ਹੋਰ ਹਾਈ ਰਿਸਕ ਸਥਾਨਾਂ ਉੱਤੇ ਜਾਕੇ ਲੋਕਾਂ ਨੂੰ ਆਈ.ਈ.ਸੀ ਗਤੀਵਿਧੀਆਂ ਰਾਹੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਆਪਣੇ ਆਪ ਨੂੰ ਇਸ ਰੋਗ ਤੋਂ ਬਚਾ ਸਕਣ।
ਇਸ ਮੌਕੇ ਡਾ.ਕੁੱਲਤਾਰ ਵੱਲੋਂ ਮਲੇਰੀਆ ਦੇ ਲੱਛਣਾਂ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਠੰਡ ਲੱਗਣਾ, ਸਿਰਦਰਦ, ਥਕਾਵਟ, ਸ਼ਰੀਰ ‘ਚ ਟੁਟ ਭੱਜ, ਘਬਰਾਹਟ ਹੋਣ ਦੇ ਨਾਲ ਨਾਲ ਕੰਬਣੀ ਛਿੜਣਾ ਹੈ।
ਡਾ.ਕੁਲਤਾਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਮਲੇਰੀਆ ਦੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਉਣ।ਉਨਾ ਕਿਹਾ ਕਿ ਜੇਕਰ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਵੱਲੋਂ ਮੁੱਫਤ ਦਵਾਈ ਦਿੱਤੀ ਜਾਂਦੀ ਹੈ।
ਉਨਾ ਕਿਹਾ ਕਿ ਐਂਟੀ ਮਲੇਰੀਆ ਮਹੀਨੇ ਦੌਰਾਨ ਫੀਲਡ ਸਟਾਫ ਵੱਲੋਂ ਆਪਣੇ ਆਪਣੇ ਖੇਤਰ ਦੇ ਵਿਚ ਫੀਵਰ ਸਰਵੇ ਕੀਤਾ ਜਾਵੇ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਸਮੇਂ ਭਾਲ ਕਰਨ ਦੇ ਨਾਲ ਇਲਾਜ ਕੀਤਾ ਜਾ ਸਕੇ।
ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ ਨੇ ਕਿਹਾ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ, ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।
ਇਸ ਮੌਕੇ ਬਲਾਕ ਐਜੂਕੇਟਰ ਨਵੀਨ ਕਾਲੀਆ, ਸੈਨੇਟਰੀ ਇੰਸਪੈਕਟਰ ਗੁਰਬਖਸ ਸਿੰਘ, ਕਾਰਜ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਰਣਬੀਰ ਸਿੰਘ, ਗਗਨਦੀਪ ਸਿੰਘ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰ(ਮੇਲ) ਹਾਜ਼ਰ ਰਹੇ।