Close

Anyone can participate in the Mission fateh Warrior contest by downloading the Cova App-Deputy Commissioner

Publish Date : 29/06/2020
Mission Fateh
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਾ ਐਪ ਡਾਊਨਲੋਡ ਕਰਕੇ ਕੋਈ ਵੀ ਵਿਅਕਤੀ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿੱਚ ਭਾਗ ਲੈ ਸਕਦਾ ਹੈ-ਡਿਪਟੀ ਕਮਿਸ਼ਨਰ
ਜੇਤੂਆਂ ਨੂੰ ਮੁੱਖ ਮੰਤਰੀ ਦੇ ਹਸਤਾਖਰ ਵਾਲੇ ਸੋਨ, ਚਾਂਦੀ ਅਤੇ ਕਾਂਸੀ ਦੇ ਸਰਟੀਫਿਕੇਟਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਤਰਨ ਤਾਰਨ, 28 ਜੂਨ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਬਿਹਤਰੀਨ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ “ਮਿਸ਼ਨ ਫ਼ਤਿਹ ਯੋਧਾ” ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਪੰਜਾਬ ਦਾ ਕੋਈ ਵੀ ਵਸਨੀਕ ਭਾਗ ਲੈ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿੱਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਉੱਪਰ ਕੋਵਾ ਐਪ ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਇਹਤਿਆਤ ਵਰਤਦਿਆਂ ਤੁਹਾਡੇ ਵਲੋਂ ਰੋਜ਼ਾਨਾ ਕੋਵਾ ਐਪ ਉੱਪਰ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ। ਇਸਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫ਼ਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸਦੇ ਵਾਧੂ ਅੰਕ ਮਿਲਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਤੂਆਂ ਨੂੰ ਮੁੱਖ ਮੰਤਰੀ ਦੇ ਹਸਤਾਖਰ ਵਾਲੇ ਸੋਨ, ਚਾਂਦੀ ਅਤੇ ਕਾਂਸਾ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 4 ਕਾਂਸਾ ਸਰਟੀਫਿਕੇਟ ਦੇ ਜੇਤੂ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਫੋਨ ਉੱਪਰ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿੱਚ ਭਾਗ ਲੈ ਸਕਦਾ ਹੈ।
——————