Appeal for a test by a civil surgeon if symptoms appear
Publish Date : 26/05/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬਿਮਾਰੀ ਦੇ ਲੱਛਣ ਪ੍ਰਤੀਤ ਹੋਣ ‘ਤੇ ਸਿਵਲ ਸਰਜਨ ਵੱਲੋਂ ਟੈਸਟ ਕਰਵਾਉਣ ਦੀ ਅਪੀਲ
ਤਰਨ ਤਾਰਨ, 26 ਮਈ :
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਟੈਸਟ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਬਿਮਾਰੀ ਦੇ ਲੱਛਣ ਜਿਵੇਂ ਕਿ ਬੁਖਾਰ, ਸੁੱਕੀ ਖੰਘ, ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਪ੍ਰਤੀਤ ਹੁੰਦੇ ਹਨ ਤਾਂ ਉਹ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤੇ ਗਏ ਫਲੂ ਕਾਰਨਰ ਵਿੱਚ ਜਾ ਕੇ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਟੈਸਟ ਕਰਵਾ ਸਕਦਾ ਹੈ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ।ਉਹਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਟੈਸਟ ਕਰਵਾਉਣ ਤਾਂ ਜੋ ਇਸ ਬਿਮਾਰੀ ਨੂੰ ਸਮਾਜ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ।
————–