Close

Apply Covid vaccine without any fear or hesitation to protect yourself and your family – Civil Surgeon

Publish Date : 23/04/2021

ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਬਿਨਾਂ ਕਿਸੇ ਡਰ ਅਤੇ ਝਿਜਕ ਤੋਂ ਲਗਵਾਓ ਕੋਵਿਡ ਵੈਕਸੀਨ-ਸਿਵਲ ਸਰਜਨ
ਕੋਰੋਨਾ ਦੀ ਦੂਜੀ ਲਹਿਰ ਤੋਂ ਬਚਾਅ ਲਈ ਮਾਸਕ ਪਾਓ ਅਤੇ ਸੁਰੱਖਿਅਤ ਦੂਰੀ ਦੀ ਪਾਲਣਾ ਕਰੋ
ਤਰਨ ਤਾਰਨ, 23 ਅਪ੍ਰੈਲ :
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜ਼ਿਲ੍ਹਾ ਨਿਵਾਸੀਆ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਜੋ ਕਿ ਬਹੁਤ ਹੀ ਘਾਤਕ ਹੋ ਰਹੀ ਹੈ । ਇਸ ਤੋਂ ਬਚਣ ਵਾਸਤੇ ਸਿਹਤ ਵਿਭਾਗ ਵੱਲੋਂ ਦਿੱਤੀਆ ਸਾਵਧਾਨੀਆਂ ਜਿਵੇਂ ਕਿ ਮਾਸਕ ਦੀ ਸਹੀ ਤਰ੍ਹਾਂ ਵਰਤੋਂ, ਹੱਥਾਂ ਦੀ ਚੰਗੀ ਤਰ੍ਹਾਂ ਸਫਾਈ ਅਤੇ ਆਪਸੀ ਦੂਰੀ ਦੋ ਗਜ਼ ਦੀ ਬਣਾਈ ਰੱਖੋ ।
ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ ,ਆਪਣੇ ਪਰਿਵਾਰ ਅਤੇ ਸਾਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ ।
ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਆਪਣੇ ਘਰਾਂ ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ । ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ 11 ਸਰਕਾਰੀ ਸਿਹਤ ਕੇਂਦਰਾਂ ਜਿਵੇਂ ਕਿ ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਿਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿਖੇ ਕੋਵਿਡ-19 ਦਾ ਟੈੱਸਟ ਹੋ ਰਹੇ ਹਨ ।
ਸਿਵਲ ਸਰਜਨ ਨੇ ਕਿਹਾ ਜ਼ਿਲ੍ਹਾ ਤਰਨ ਤਾਰਨ ਨੂੰ ਕੋਵਿਡ ਮੁਕਤ ਕਰਨ ਲਈ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜਿਥੇ ਸੈਂਪਲਿੰਗ ਅਤੇ ਕਾਨਟੈਕਟ ਟਰੇਸਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਉਥੇ ਟੀਕਾਕਰਨ ਮੁਹਿੰਮ ਵੀ ਹਫ਼ਤੇ ਦੇ ਸਾਰੇ ਦਿਨ ਜ਼ੋਰਾਂ ’ਤੇ ਚੱਲ ਰਹੀ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਲਾਭਪਾਤਰੀ ਕੋਵਿਡ-19 ਸਬੰਧੀ ਟੀਕਾ ਜ਼ਰੂਰ ਲਗਵਾਉਣ, ਕਿਉਂਕਿ ਇਹੀ ਕੋਵਿਡ ਨੂੰ ਮਾਤ ਦੇਣ ਦਾ ਇਕ ਸਥਾਈ ਹੱਲ ਹੈ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਸਾਰਿਆਂ ਨੂੰ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਬਿਨਾਂ ਕਿਸੇ ਡਰ ਅਤੇ ਝਿਜਕ ਤੋਂ ਇਹ ਵੈਕਸੀਨ ਲਗਵਾਉਣੀ ਚਾਹੀਦੀ ਹੈ।