Close

Appointment letters issued to newly appointed teachers in District Tarn Taran

Publish Date : 05/07/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ੍ਰੀ ਸਰਵਣ ਸਿੰਘ ਧੁੰਨ, ਸੀ੍ਰ ਕਸ਼ਮੀਰ ਸਿੰਘ ਸੋਹਲ ਅਤੇ ਮਨਜਿੰਦਰ ਸਿੰਘ ਲਾਲਪੁਰਾ ਨੇ ਨਿਯੁਕਤੀ ਪੱਤਰ ਵੰਡ ਕੇ ਨਵੀਂ ਨੌਕਰੀ ਲਈ ਦਿੱਤੀਆਂ ਸ਼ੁਭ-ਕਾਮਨਾਵਾਂ
ਤਰਨ ਤਾਰਨ 04 ਜੁਲਾਈ :
ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੀਂ ਸਰਕਾਰ ਵੇਲੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਕੀਤੀ ਗਈ ਪਲੇਠੀ ਭਰਤੀ, ਉਸ ਵੇਲੇ ਸਿਰੇ ਚੜ੍ਹੀ ਜਦੋਂ ਸਿੱਖਿਆ ਵਿਭਾਗ ਵੱਲੋਂ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ।
ਇਸ ਖੁਸ਼ੀ ਦੇ ਮੌਕੇ `ਤੇ ਵਿਸ਼ੇਸ ਤੌਰ ‘ਤੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਐੱਮ. ਐੱਲ. ਏ. ਸ੍ਰੀ ਸਰਵਣ ਸਿੰਘ ਧੁੰਨ, ਐੱਮ. ਐੱਲ. ਏ. ਸੀ੍ਰ ਕਸ਼ਮੀਰ ਸਿੰਘ ਸੋਹਲ ਅਤੇ ਐੱਮ. ਐੱਲ. ਏ. ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਤਰਨ ਤਾਰਨ ਵਿਖੇ ਪੁੱਜੇ ਇਹਨਾਂ 800 ਦੇ ਕਰੀਬ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਉਹਨਾਂ ਨੂੰ ਆਪਣੀ ਨਵੀਂ ਨੌਕਰੀ ਲਈ ਸ਼ੁਭ-ਕਾਮਨਾਵਾਂ ਦਿੱਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਜਗਵਿੰਦਰ ਸਿੰਘ ਨੇ ਸਮੂਹ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੀ੍ਰ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਇਖਲਾਕੀ ਫ਼ਰਜ਼ ਬਣਦਾ ਹੈ, ਕਿ ਸਿੱਖਿਆ ਵਿਭਾਗ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਈਏ।
ਇਸ ਮੌਕੇ ਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸੀ੍ਰ ਜਸਵਿੰਦਰ ਸਿੰਘ ਸੰਧੂ, ਸੀ੍ਰ ਦਿਲਬਾਗ ਸਿੰਘ, ਸ੍ਰੀ ਪਾਰਸ ਖੁੱਲਰ, ਸ. ਹਰਜਿੰਦਰ ਪ੍ਰੀਤ ਸਿੰਘ, ਸ੍ਰੀਮਤੀ ਪਰਮਜੀਤ ਕੌਰ, ਮੈਡਮ ਮਥੁਰਾ ਦੇਵੀ, ਜ਼ਿਲ੍ਹੇ ਦੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ, ਪੜ੍ਹੋ ਪੰਜਾਬ ਟੀਮ ਅਤੇ ਦਫ਼ਤਰੀ ਅਮਲੇ ਨੇ ਜੀਅ ਤੋੜ ਮਿਹਨਤ ਕਰਕੇ ਇਸ ਕੰਮ ਨੂੰ ਸਿਰੇ ਚਾੜ੍ਹਿਆ ਹੈ।
ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ੍ਰੀ ਜਸਵਿੰਦਰ ਸਿੰਘ ਸੰਧੂ ਨੇ ਸਮੂਹ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹਨਾਂ ਅਧਿਆਪਕਾਂ ਦੇ ਆਉਣ ਨਾਲ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਵਿਚ ਸਹਾਇਤਾ ਮਿਲੇਗੀ।