Close

Appointment letters will soon be given to 418 new veterinary officers to deliver animal health services to animal breeders – Cabinet Minister Shri. Laljit Singh Bhullar

Publish Date : 21/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਸ਼ੂ ਸਿਹਤ ਸੇਵਾਵਾ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ- ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 20 ਫਰਵਰੀ :
ਰਾਜ ਵਿੱਚ ਪਸ਼ੂ ਸਿਹਤ ਸੇਵਾਵਾ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ ਤਾਂ ਜੋ ਪਿੰਡ ਪੱਧਰ ਤੱਕ ਨੂੰ ਪਸ਼ੂ ਪਾਲਕਾਂ ਨੂੰ ਪਸ਼ੂ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਵਾਂ ਵਿਖੇ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਲਗਾਏ ਗਏ ਸੂਬਾ ਪੱਧਰੀ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਼ ਜਾਗਰੂਕਤਾ ਕੈੰਪ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਨਾਲ ਸਬੰਧਤ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਵੇਖੀਆਂ ਅਤੇ ਪਸ਼ੂ ਪਾਲਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਉਹਨਾਂ ਕਿਹਾ ਰਾਜ ਵਿੱਚ ਅਪ੍ਰੈਲ਼ ਦੇ ਪਹਿਲੇ ਹਫ਼ਤੇ, ਕੌਮੀ ਪਸ਼ੂਧਨ ਚੈਂਪੀਅਨਸ਼ਿੱਪ ਦਾ ਆਯੋਜਨ ਕਰਨ ਲਈ ਵਿਚਾਰ ਵਟਾਂਦਰਾਂ ਕੀਤਾ ਜਾ ਰਿਹਾ ਹੈ।ਇਸ ਮੌਕੇ ਉਹਨਾਂ ਵੱਲੋਂ ਅਗਾਂਹਵਧੂ ਕਿਸਾਨਾਂ ਤੇ ਪਸ਼ੂਆਂ ਪਾਲਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਵਿੱਚ 1367 ਵੈਟਨਰੀ ਹਸਪਤਾਲ ਅਤੇ 1489 ਪਸ਼ੂ ਡਿਸਪੈਂਸਰੀਆਂ ਹਨ, ਜਿਸ ਵਿੱਚ 29.65 ਲੱਖ ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ।ਇਸ ਤੋਂ ਇਲਾਵਾ 115.36 ਲੱਖ ਖੁਰਾਕਾਂ ਰਾਹੀਂ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਅਤੇ 14.23 ਲੱਖ ਬਨਾਉਟੀ ਗਰਭਦਾਨ ਦੇ ਟੀਕੇ ਪਸ਼ੂਆਂ ਨੂੰ ਲਗਾਏ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਰਾਜ ਵਿੱਚ ਸਾਲ 2022-23 ਦੌਰਾਨ 14580 ਹਜ਼ਾਰ ਟਨ ਦੁੱਧ ਦੀ ਪੈਦਾਵਾਰ ਹੋਣ ਦੀ ਆਸ ਹੈ, ਜੋ ਕਿ ਸਾਲ 2021-22 ਤੋਂ 3.45% ਜ਼ਿਆਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਵਿੱਚ 25 ਲੱਖ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਦਾ ਟੀਕਾਕਰਨ ਕਰਨ ਲਈ ਵਿਭਾਗ ਵੱਲੋਂ 25 ਲੱਖ ਖੁਰਾਕਾਂ ਗੋਟ ਪੌਕਸ ਟੀਕਾਕਰਨ ਦੀਆ ਖਰੀਦੀਆ ਗਈਆ ਹਨ ਅਤੇ ਇਹ ਮੁਹਿੰਮ ਦੇ ਤੌਰ ‘ਤੇ ਟੀਮਾ ਬਣਾ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਗਊਧਨ ਨੂੰ ਮੁਫਤ ਲਗਾਈਆ ਜਾ ਰਹੀਆ ਹਨ।ਉਹਨਾਂ ਦੱਸਿਆ ਕਿ ਸੂਰਾਂ ਵਿੱਚ ਸਵਾਈਨ ਫੀਵਰ ਦੀ ਬਿਮਾਰੀ ਕਾਰਨ ਰਾਜ ਦੇ 10 ਜ਼ਿਲ੍ਹੇ ਪ੍ਰਭਾਵਿਤ ਹੋਏ ਸਨ, ਸੂਬਾ ਸਰਕਾਰ ਵੱਲੋਂ ਲੱਗਭੱਗ 74 ਲੱਖ ਰੁਪਏ 95 ਸੂਰ ਪਾਲਕਾਂ ਨੂੰ ਹੁਣ ਤੱਕ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਰਾਜ ਵਿੱਚ ਬੱਕਰੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਦੋ ਦਿਨਾਂ ਬੱਕਰੀ ਪਾਲਕ ਟ੍ਰੇਨਿੰਗ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 500 ਬੱਕਰੀ ਪਾਲਕਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਮਪਾਲ ਮਿੱਤਲ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ, ਡਾ. ਰਣਬੀਰ ਸ਼ਰਮਾ, ਡਾ. ਰਾਜ ਕੁਮਾਰ ਡਿਪਟੀ ਡਾਇਰੈਕਟਰ, ਡਾ. ਜੀ. ਐੱਸ. ਬੇਦੀ ਅਤੇ ਮੁੱਖ ਦਫ਼ਤਰ ਮੋਹਾਲੀ ਤੋਂ ਡਾ. ਪਰਮਪਾਲ ਸਿੰਘ ਤੇ ਡਾ. ਕਰਨ ਗੋਇਲ ਹਾਜ਼ਰ ਸਨ।