Close

Apprenticeship Fair to be organized by District Employment and Trade Bureau on 11th July at ITI Patti

Publish Date : 08/07/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਪ੍ਰੈਸ ਨੋਟ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਆਈ.ਟੀ.ਆਈ ਪੱਟੀ ਵਿੱਖੇ 11 ਜੁਲਾਈ ਨੂੰ ਲਗਾਇਆ ਜਾਵੇਗਾ ਅਪ੍ਰੈਂਟਿਸਸ਼ਿਪ ਮੇਲਾ

ਤਰਨ ਤਾਰਨ 08 ਜੁਲਾਈ ( ) ਡੀ.ਜੀ.ਟੀ. ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੋਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਅਤੇ ਆਈ.ਟੀ.ਆਈ ਪੱਟੀ ਸਮੇਤ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ 11 ਜੁਲਾਈ 2022 ਨੂੰ ਸਰਕਾਰੀ ਆਈ.ਟੀ.ਆਈ ਪੱਟੀ ਵਿੱਖੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਨੇ ਦੱਸਿਆ ਕਿ ਇਸ ਅਪ੍ਰੈਂਟਿਸਸ਼ਿਪ ਮੇਲੇ ਵਿੱਚ ਆਈ.ਟੀ.ਆਈ ਪਾਸ/ਫਰੈਸ਼ਰ ਸਿਖਿਆਰਥੀ ਜਾਂ ਸਕਿਲ ਕੋਰਸ ਕਰ ਚੁੱਕੇ ਸਿਖਿਆਰਥੀ ਅਤੇ ਬਾਰਵੀਂ ਪਾਸ ਉਮੀਦਵਾਰ ਭਾਗ ਲੇਕੇ ਅਪ੍ਰੈਂਟਿਸਸ਼ਿਪ ਲਈ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਮੇਲੇ ਵਿਚ ਸਵੈ-ਰੋਜ਼ਗਾਰ ਸਬੰਧੀ ਦਿੱਤਿਆਂ ਜਾਣ ਵਾਲੀਆਂ ਮਾਲੀ ਸਹੂਲਤਾਂ /ਰੋਜ਼ਗਾਰ/ਟ੍ਰੇਨਿੰਗ ਬਾਰੇ ਜਾਣਕਾਰੀ ਦੇਣ ਹਿੱਤ ਹੈਲਪ ਡੈਸਕ ਵੀ ਲਗਾਏ ਜਾਣਗੇ। ਜ਼ਿਲ੍ਹਾ ਰੋਜਗਾਰ ਅਧਿਕਾਰੀ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਅਪ੍ਰੈਂਟਿਸਸ਼ਿਪ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ, ਤਾਂ ਜੋ ਬੇਰੋਜਗਾਰ ਉਮੀਦਵਾਰ ਇਸ ਮੇਲੇ ਦਾ ਲਾਭ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।