• Social Media Links
  • Site Map
  • Accessibility Links
  • English
Close

Area under direct sowing of paddy has increased in Tarn Taran district – Deputy Commissioner

Publish Date : 10/07/2025

ਜ਼ਿਲਾ ਤਰਨ ਤਾਰਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠਲੇ ਰਕਬੇ ਵਿੱਚ ਹੋਇਆ ਵਾਧਾ- ਡਿਪਟੀ ਕਮਿਸ਼ਨਰ

ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਬਾਸਮਤੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ

ਤਰਨ ਤਾਰਨ, 09 ਜੁਲਾਈ :

ਜਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਨੂੰ ਠੱਲ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਤਰਨ ਤਾਰਨ ਜਿਲ੍ਹੇ ਵਿੱਚ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਬਾਸਮਤੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਜਿਲਾ ਤਰਨਤਾਰਨ ਵਿੱਚ ਪਿਛਲੇ ਸਾਲ ਸਿੱਧੀ ਬਿਜਾਈ ਹੇਠ ਰਕਬਾ 3018 ਏਕੜ ਸੀ ਜੋ ਕਿ ਡੀ. ਐਸ. ਆਰ ਪੋਰਟਲ ਅਨੁਸਾਰ ਇਸ ਸਾਲ ਵੱਧ ਕੇ 3290 ਏਕੜ ਹੋ ਗਿਆ ਹੈ। ਕਿਸਾਨਾਂ ਵਲੋਂ ਪੋਰਟਲ ਉਪਰ ਆਪਣਾ ਡੀ. ਐਸ. ਆਰ ਅਧੀਨ ਰਕਬਾ 15 ਜੁਲਾਈ, 2025 ਤੱਕ ਰਜਿਸਟਰਡ ਕੀਤਾ ਜਾਣਾ ਹੈ, ਜਿਸ ਨਾਲ ਹੋਰ ਰਕਬਾ ਵੱਧਣ ਦੇ ਅਸਾਰ ਹਨ।

ਉਹਨਾਂ ਕਿਹਾ ਕਿ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਇਹ ਪੋ੍ਤਸਾਹਨ ਰਾਸ਼ੀ ਖੇਤੀਬਾੜੀ ਵਿਭਾਗ ਵਲੋਂ ਲਗਾਏ ਗਏ ਤਸਦੀਕੀ ਅਫਸਰਾਂ ਵਲੋ ਪਹਿਲੀ ਅਤੇ ਦੂਜੀ ਤਸਦੀਕ ਕਰਨ ਉਪਰੰਤ ਜਾਰੀ ਕੀਤੀ ਜਾਵੇਗੀ।