Close

As per Government of India guidelines Ministry of Finance conducts customer outreach program

Publish Date : 22/10/2019
DC
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿੱਤ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰਾਹਕ ਆਊਟਰੀਚ ਪ੍ਰੋਗਰਾਮ ਦਾ ਆਯੋਜਨ 
ਤਰਨ ਤਾਰਨ, 22 ਅਕਤੂਬਰ :
ਵਿੱਤ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਡੀ. ਕਾਲਜ ਤਰਨ ਤਾਰਨ ਵਿਖੇ ਗ੍ਰਾਹਕ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਬੈਂਕਾਂ ਤੋਂ ਇਲਾਵਾ ਗੈਰ-ਵਿੱਤੀ ਸੰਸਥਾਨਾਂ ਨੇ ਵੀ ਭਾਗ ਲਿਆ। ਇਸ ਮੌਕੇ ਵੱਖ-ਵੱਖ ਬੈਂਕਾਂ ਵੱਲੋਂ ਆਉਣ ਵਾਲੇ ਗ੍ਰਾਹਕਾਂ ਨੂੰ ਕਰਜ਼ੇ ਦੀ ਸਹੂਲਤ ਲੈਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਮੁੱਖ-ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਤੋਂ ਇਲਾਵਾ ਸ੍ਰੀ ਪੀ. ਕੇ ਆਨੰੰਦ ਜ਼ੋਨਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਦੌਰਾਨ 650 ਤੋਂ ਵੱਧ ਗ੍ਰਾਹਕ ਸ਼ਾਮਿਲ ਹੋਏ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਗਤੀਵਿਧੀਆਂ ਚਲਾਉਣ ਲਈ 1502 ਲਾਭਪਾਤਰੀਆਂ ਨੂੰ 94.40 ਕਰੋੜ ਰੁਪਏ ਦੇ ਕਰਜ਼ਾ ਪ੍ਰਵਾਨਗੀ ਦੇ ਪੱਤਰ ਵੀ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਦਾ ਮੁੱਖ ਮਕਸਦ ਬੈਂਕਾਂ ਵੱਲੋਂ ਗ੍ਰਾਹਕਾਂ ਦੇ ਕੋਲ ਜਾ ਕੇ ਉਹਨਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਾਂ ਤੋਂ ਕਰਜ਼ੇ ਦੀ ਸਹੂਲਤ ਲੈ ਕੇ ਆਪਣਾ ਸਵੈ-ਰੋਜ਼ਗਾਰ ਸ਼ੂਰੂ ਕਰਨ ਅਤੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ।ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਦੇਸ਼ ਦੀ ਆਰਥਿਕ ਵਿਵਸਥਾ ਨੂੰ ਹੋਰ ਗਤੀ ਪ੍ਰਦਾਨ ਕਰਨ ਲਈ ਲੋਕਾਂ ਵਿੱਚ ਪੈਸੇ ਦੇ ਪ੍ਰਸਾਰ ਨੂੰ ਵਡਾਵਾ ਦੇਣਾ ਇਸ ਆਊਟਰੀਚ ਪ੍ਰੋਗਰਾਮ ਦਾ ਮੁੱਖ ਉਦੇਸ਼ ਹੈ।ਉਹਨਾਂ ਕਿਹਾ ਕਿ ਆਪਣੇ ਰੋਜ਼ਗਾਰ ਤੇ ਕਾਰੋਬਾਰ ਨੂੰ ਹੋਰ ਵਧਾਉਣ ਲਈ ਬੈਕਿੰਗ ਸੰਸਥਾਵਾਂ ਦੀ ਸਹੂਲਤ ਲੈਣੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਡੀ. ਜੀ. ਐੱਮ. ਪੰਜਾਬ ਨੈਸ਼ਨਲ ਬੈਂਕ ਸ੍ਰੀ ਸੱਤਿਆਵਾਨ ਓਹਲਾਨ ਅਤੇ ਬੈਂਕ ਆਫ਼ ਇੰਡੀਆ ਦੇ ਜ਼ੋਨਲ ਮੈਨੇਜਰ ਸ੍ਰੀ ਵਾਸੂਦੇਵ ਅਤੇ ਐੱਲ. ਡੀ. ਐੱਮ. ਸ੍ਰੀ ਵਰਿੰਦਰ ਤਿਵਾੜੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
—————-