Close

As per reports received on Thursday, 2 cases tested positive for Covid-19 epidemic: Civil Surgeon

Publish Date : 12/06/2020
civil surgeon

ਵੀਰਵਾਰ ਨੂੰ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਏ ਗਏ-ਸਿਵਲ ਸਰਜਨ
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 4 ਹੋਈ
ਤਰਨ ਤਾਰਨ, 11 ਜੂਨ :
ਜ਼ਿਲਾ ਤਰਨ ਤਾਰਨ ਵਿਚ ਵੀਰਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਏ ਗਏ ਹਨ। ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਦੋਵਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਤੁਰੰਤ ਸਿਵਲ ਹਸਪਤਾਲ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕਰਕੇ ਉਨਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ।ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 4 ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਵੀਰਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ 77 ਵਿਅਕਤੀਆਂ ਦੇ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿਚ 75 ਵਿਅਕਤੀ ਨੈਗਟਿਵ ਪਾਏ ਗਏ ਹਨ, ਜਦਕਿ ਇਕ ਔਰਤ ਅਤੇ ਇਕ ਵਿਅਕਤੀ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ।ਇੰਨ੍ਹਾ ਵਿਚੋਂ ਇਕ ਵਿਅਕਤੀ ਪਿੰਡ ਵੈਰੋਵਾਲ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਦਿਨੀਂ ਮੁੰਬਈ ਤੋਂ ਵਾਪਿਸ ਆਪਣੇ ਪਿੰਡ ਆਇਆ ਸੀ। ਜਦਕਿ ਸਬੰਧਤ ਔਰਤ ਪਿੰਡ ਏਕਲਗੱਡਾ ਦੀ ਰਹਿਣ ਵਾਲੀ ਹੈ ਅਤੇ ਇਹ ਔਰਤ ਟੀ.ਬੀ. ਦੀ ਬਿਮਾਰੀ ਤੋਂ ਪੀੜਤ ਅਤੇ ਪਿਛਲੇ ਦਿਨੀਂ ਇਹ ਔਰਤ ਅੰਮ੍ਰਿਤਸਰ ਵਿਖੇ ਦਵਾਈ ਲੈਣ ਗਈ ਸੀ।
ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4934 ਸ਼ੱਕੀ ਵਿਅਕਤੀਆਂ ਦੇ ਸੈਂਪਲ ਹਾਸਲ ਕਰਕੇ ਜਾਂਚ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਲਈ ਭੇਜੇ ਗਏ ਸਨ, ਜਿੰਨਾਂ ਵਿਚੋਂ 173 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਇਨਾਂ ਵਿਚੋਂ ਇਕ ਵਿਅਕਤੀ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਦੌਰਾਨ ਮ੍ਰਿਤਕ ਪਾਇਆ ਗਿਆ ਸੀ, ਜਦਕਿ 4325 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ। ਵੀਰਵਾਰ ਨੂੰ 206 ਸੈਂਪਲ ਲੈ ਕੇ ਅੰਮ੍ਰਿਤਸਰ ਜਾਂਚ ਲਈ ਭੇਜੇ ਗਏ ਹਨ, ਕੁੱਲ ਰਿਪੋਰਟਾਂ ਵਿਚੋਂ 436 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
—————