Close

As per the instructions of the government, the district level Independence day function will be celebrated with pomp – Deputy Commissioner

Publish Date : 11/08/2021
DC

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਸ਼ਾਨੋ-ਸ਼ੌਕਤ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ
ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 10 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਰਜਤ ਉਬਰਾਏ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਸ਼ਾਨੋ-ਸ਼ੌਕਤ ਮਨਾਇਆ ਜਾਵੇਗਾ।ਉਹਨਾਂ ਦੱਸਿਆ ਕਿ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗ ਸਬੰਧੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ।ਉਹਨਾਂ ਕਿਹਾ ਕਿ ਸਮਾਗਮ ਦੌਰਾਨ ਸਮਾਜਿਕ ਦੂਰੀ ਰੱਖਣ, ਮਾਸਕ ਪਹਿਨਣ ਆਦਿ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੇ ਮੌਕੇ ‘ਤੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।