At present there are only 05 active cases of Kovid-19 in Tarn Taran district – Deputy Commissioner
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 05 ਐਕਟਿਵ ਕੇਸ-ਡਿਪਟੀ ਕਮਿਸ਼ਨਰ
ਹੁਣ ਤੱਕ 7591 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 26 ਜੁਲਾਈ :
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ ਸਿਰਫ਼ 05 ਰਹਿ ਗਈ ਹੈ, ਜਿੰਨਾਂ ਵਿੱਚੋਂ 03 ਵਿਅਕਤੀ ਨੂੰ ਘਰ ਚ ਇਕਾਂਤਵਾਸ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7969 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7591 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 879 ਸੈਂਪਲ ਹੋਰ ਲਏ ਗਏ ਹਨ।ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 321 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 25 ਜੁਲਾਈ ਨੂੰ ਭੇਜੇ ਗਏ 276 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,11,196 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,03,036 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 558 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।