Awareness camp organized by Block Agriculture Office Gandiwind for proper management of stubble
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬਲਾਕ ਖੇਤੀਬਾੜੀ ਦਫਤਰ ਗੰਡੀਵਿੰਡ ਵੱਲੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ
ਤਰਨ ਤਾਰਨ, 22 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ । ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ . ਬਲਜਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਉੱਦਮੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਬਲਾਕ ਖੇਤੀਬਾੜੀ ਅਫਸਰ ਡਾ . ਬਲਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਫਸਲ ਦੀ ਰਹਿੰਦ – ਖੂੰਹਦ ਨੂੰ ਅੱਗ ਲਗਾਉਣ ਦੇ ਨਾਲ ਖੁਰਾਕੀ ਅਤੇ ਫਸਲਾਂ ਲਈ ਲੋੜੀਂਦੇ ਲਾਹੇਵੰਦ ਮਿੱਤਰ ਜੀਵ ਨਸ਼ਟ ਹੋ ਜਾਂਦੇ ਹਨ । ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਜਿਸ ਨਾਲ ਅਨਾਜ ਉਤਪਾਦਨ ਦੇ ਲਈ ਮਹਿੰਗੀਆਂ ਰਸਾਇਣਕ ਖਾਦਾਂ ਅਤੇ ਜ਼ਹਿਰ ਉੱਤੇ ਨਿਰਭਰ ਹੋਣਾ ਪੈਂਦਾ ਹੈ।ਇਸ ਤਰ੍ਹਾਂ ਖੇਤੀਬਾੜੀ ਖਰਚੇ ਤਾਂ ਵਧਦੇ ਹੀ ਹਨ ਨਾਲ ਹੀ ਪੈਦਾ ਹੋਏ ਅਨਾਜ ਦੀ ਗੁਣਵੱਤਾ ਵੀ ਘੱਟ ਜਾਂਦੀ ਹੈ ।
ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ ਅਤੇ ਕਿਸੇ ਮੁਸ਼ਕਲ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਰੱਖਿਆ ਜਾਵੇ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਇਲਾਕੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਮਲਕੀਅਤ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਦੱਸਿਆ ਕਿ ਬਾਸਮਤੀ ਫਸਲ ਤੇ ਗੈਰ ਸਿਫ਼ਾਰਸ਼ੀ ਦੱਸ ਜ਼ਹਿਰਾਂ ਦੇ ਛਿੜਕਾਅ ਨਾ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਸਹੀ ਦਵਾਈਆ ਦਾ ਛਿੜਕਾਅ ਕਰਨ ਲਈ ਕਿਹਾ ਅਤੇ ਤੇਲੇ ਦੀ ਰੋਕਥਾਮ ਲਈ ਸਹੀ ਦਵਾਈਆ ਵਰਤਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ।
ਇਸ ਮੌਕੇ ਮਨਪ੍ਰੀਤ ਸਿੰਘ ਐਗਰੀਕਲਚਰਲ ਟੈਕਨਾਲੋਜੀ ਮੈਨੇਜਰ ਨੇ ਆਤਮਾ ਸਕੀਮ ਵਲੋਂ ਕਰਵਾਈਆ ਜਾਂਦੀਆ ਸਹਾਇਕ ਧੰਦਿਆਂ ਸਬੰਧੀ ਟ੍ਰੇਨਿੰਗਾਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਇਕ ਧੰਦੇ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਨਵਦੀਪ ਸਿੰਘ ਖੇਤੀਬਾੜੀ ਉੱਪ ਨਿਰੀਖਕ, ਕੁਲਵੰਤ ਸਿੰਘ ਖੇਤੀਬਾੜੀ ਉੱਪ ਨਿਰੀਖਕ, ਵਰਿੰਦਰਜੀਤ ਸਿੰਘ ਐਗਰੀਕਲਚਰਲ ਟੈਕਨਾਲੋਜੀ ਮੈਨੇਜਰ, ਵਿਜੈ ਸਿੰਘ ਐਗਰੀਕਲਚਰਲ ਟੈਕਨਾਲੋਜੀ ਮੈਨੇਜਰ ਅਤੇ ਅਗਾਂਹਵਧੂ ਕਿਸਾਨ ਜਗੀਰ ਸਿੰਘ, ਦਵਿੰਦਰ ਸਿੰਘ, ਸਵਰਨ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।