Awareness camp organized by Dairy Development Department regarding the importance and quality of milk in school

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਤਰਨ ਤਾਰਨ, 11 ਫਰਵਰੀ
ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਸਖੀਰਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੰਤਾ ਸਬੰਧੀ ਜਾਗਰੂਕਤਾ ਕੈਂਪ / ਸੈਮੀਨਾਰ ਲਗਾਇਆ ਗਿਆ ।
ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਸ ਕੈਂਪ ਵਿੱਚ ਸ੍ਰੀ ਜਤਿੰਦਰ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸ੍ਰੀ ਕਰਨ ਭਗਤ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦੀ ਮਿਲਾਵਟ, ਸਾਫ – ਸੁਥਰੇ ਦੁੱਧ ਦੀ ਮਹੱਤਤਾ ਅਤੇ ਸਾਭ ਸੰਭਾਲ ਸਬੰਧੀ ਬੱਚਿਆਂ ਨੂੰ ਬਹੁਤ ਹੀ ਬਰੀਕੀ ਨਾਲ ਦੱਸਿਆ ਗਿਆ ।
ਇਸ ਕੈਂਪ ਵਿੱਚ ਸ.ਕੰਵਲਜੀਤ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਬੱਚਿਆਂ ਨੂੰ 12ਵੀਂ ਕਲਾਸ ਦੀ ਪੜਾਈ ਕਰਨ ਤੋਂ ਬਾਅਦ ਵੈਟਨਰੀ ਦੇ ਫੀਲਡ ਅਤੇ ਡੇਅਰੀ ਦੇ ਫੀਲਡ ਵਿੱਚ ਅਫਸਰ ਬਨਣ ਲਈ ਪ੍ਰੇਰਿਤ ਕੀਤਾ ਗਿਆ, ਅਤੇ ਇਸ ਦੇ ਨਾਲ ਹੀ ਜਿਨਾ ਬੱਚਿਆਂ ਦੇ ਮਾਪੇ ਪਸੂ ਪਾਲਕ ਹਨ। ਉਹਨਾਂ ਨੂੰ ਵਿਭਾਗੀ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ, ਅਤੇ ਸਕੂਲ ਦੇ ਪ੍ਰਿੰਸੀਪਾਲ ਸ.ਅਵਤਾਰ ਸਿੰਘ ਅਤੇ ਸਟਾਫ ਸ੍ਰੀਮਤੀ ਜਤਿੰਦਰਜੀਤ ਕੌਰ ਅਤੇ ਸ. ਸੁਖਜਿੰਦਰਪਾਲ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨਾ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਵਿੱਚ ਖਾਸ ਯੋਗਦਾਨ ਦਿੱਤਾ । ਸ੍ਰੀ ਜਤਿੰਦਰ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਟੇਜ ਸੰਚਾਲਨ ਦੀ ਭੂਮਿਕਾ ਬਖੂਬੀ ਨਿਭਾਈ ਗਈ । ਇਸ ਕੈਂਪ ਵਿੱਚ ਸਕੂਲ ਦੇ ਸਟਾਫ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਬਲਬੀਰ ਸਿੰਘ, ਤਜਿੰਦਰ ਸਿੰਘ, ਸਤਪਾਲ ਸਿੰਘ ਵੱਲੋਂ ਭਾਗ ਲਿਆ ਗਿਆ ।
ਇਸ ਕੈਂਪ ਵਿੱਚ ਬੱਚਿਆਂ ਅਤੇ ਸਟਾਫ ਵੱਲੋਂ ਲਿਆਂਦੇ ਗਏ ਦੁੱਧ ਦੇ ਨਮੂਨਿਆਂ ਨੂੰ ਮੌਕੇ ਤੇ ਚੈੱਕ ਕਰਕੇ ਰਿਪੋਰਟ ਦਿੱਤੀ ਗਈ । ਡੇਅਰੀ ਵਿਕਾਸ ਵਿਭਾਗ ਦੇ ਸਟਾਫ ਵਲੋਂ ਪ੍ਰਿੰਸੀਪਲ ਸ੍ਰੀ. ਅਵਤਾਰ ਸਿੰਘ ਅਤੇ ਸਟਾਫ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਪਿੰਡ ਦੇ ਸਰਪੰਚ ਸ. ਗੁਰਭੇਜ ਸਿੰਘ ਅਤੇ ਹੋਰ ਮੋਹਤਬਾਰ ਹਾਜਰ ਸਨ ।