Close

Awareness conducted by Anganwadi Workers / Helpers from door to door under “Mission Fateh” to curb the social spread of Covid-19 epidemic – Deputy Commissioner

Publish Date : 17/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਹਿ”
ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ “ਮਿਸ਼ਨ ਫਤਿਹ” ਤਹਿਤ ਆਂਗਣਵਾੜੀ ਵਰਕਰਾਂ/ਹੈਲਪਰਾ ਵੱਲੋਂ ਘਰ-ਘਰ ਜਾ ਕੇ ਕੀਤਾ ਗਿਆ ਜਾਗਰੂਕ- ਡਿਪਟੀ ਕਮਿਸ਼ਨਰ
ਤਰਨ ਤਾਰਨ, 16 ਜੂਨ :
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਅੱਜ ਜਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਦੀਆਂ 17 ਸੁਪਰਵਾਈਜ਼ਰਾਂ ਅਤੇ 1120 ਆਂਗਣਵਾੜੀ ਵਰਕਰਾਂ/ਹੈਲਪਰਾ ਵੱਲੋ 49678 ਲਾਭਪਾਤਰੀਆਂ ਤੇ ਆਮ ਲੋਕਾਂ ਨੂੰ ਘਰ-ਘਰ ਜਾ ਕੇ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਏ ਰੱਖਣ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਸਬੰਧੀ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਆਈ. ਸੀ. ਡੀ. ਐਸ. ਸਟਾਫ ਵਲੋਂ ਲੋਕਾਂ ਨੂੰ ਮਾਸਕ ਅਤੇ ਸੈਨੀਟਾਇਜ਼ਰ ਵੀ ਵੰਡੇ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ ਆਂਗਨਵਾੜੀ ਕੇਂਦਰਾਂ ਵਿੱਚ ਪੜਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਉਨਾਂ ਦੀ ਖੁਰਾਕ ਆਂਗਨਵਾੜੀ ਵਰਕਰਾਂ ਦੇ ਰਾਹੀਂ ਘਰ-ਘਰ ਤੱਕ ਪਹੁੰਚਾਈ ਜਾ ਰਹੀ ਹੈ, ਉੱਥੇ ਜ਼ਿਲਾ ਵਾਸੀਆਂ ਨੂੰ ਚੰਗੀ ਸਿਹਤ ਤੇ ਕੋਵਿਡ-19 ਮਹਾਂਮਾਰੀ ਤੋਂ ਬਚਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ 1132 ਆਂਗਨਵਾੜੀ ਕੇਂਦਰਾਂ ਵਿੱਚ 6 ਮਹੀਨੇ ਤੋਂ 3 ਸਾਲ ਦੇ 19630 ਬੱਚਿਆਂ, 3 ਤੋਂ 6 ਸਾਲ ਤੱਕ ਦੇ 17071 ਬੱਚਿਆਂ ਅਤੇ 12758 ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ 30 ਜੂਨ, 2020 ਤੱਕ ਦੀ ਖੁਰਾਕ ਘਰ-ਘਰ ਪਹੁੰਚਾਈ ਗਈ ਹੈ, ਜਿਸ ਦਾ ਜ਼ਿਲੇ ਦੇ ਲੱਗਭੱਗ 49678 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲੇ ’ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਲੋੜਵੰਦਾਂ ਤੱਕ ਰਾਸ਼ਨ ਪੁੱਜਦਾ ਕਰਨ ਅਤੇ ਲੋਕਾਂ ਦੀ ਸਿਹਤ ਸਬੰਧੀ ਸਕਰੀਨਿੰਗ ਦੇ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ’ਚ ਅਹਿਮ ਯੋਗਦਾਨ ਪਾਇਆ ਗਿਆ ਹੈ।
ਜ਼ਿਲਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਖੁਰਾਕ ਦੀ ਵੰਡ ਤੋਂ ਇਲਾਵਾ ਸਮੂਹ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ “ਮਿਸ਼ਨ ਫਤਿਹ” ਤਹਿਤ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਅਤੇ ਗੁੱਜਰਾਂ ਤੇ ਭੱਠਿਆਂ ‘ਤੇ ਵੀ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ ਹਨ।ਉਨਾਂ ਦੱਸਿਆ ਕਿ “ਮਿਸ਼ਨ ਫ਼ਤਿਹ” ਅਧੀਨ ਆਂਗਣਵਾੜੀ ਵਰਕਰਾਂ ਵੱਲੋਂ ਲਾਭਪਾਤਰੀਆਂ ਨੂੰ ਘਰ-ਘਰ ਜਾ ਕੇ 30 ਜੂਨ, 2020 ਤੱਕ ਦਾ ਸੁੱਕਾ ਰਾਸ਼ਨ ਪਹੁੰਚਾਇਆ ਗਿਆ ਹੈ ਅਤੇ ਨਾਲ ਹੀ ਲੋਕਾਂ ਨੂੰ ਚੰਗੀ ਸਿਹਤ ਅਤੇ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
—————