Close

Ayushman Bhavah campaign formally launched

Publish Date : 14/09/2023

ਆਯੂਸ਼ਮਾਨ ਭਵ ਮੁਹਿੰਮ ਦੀ ਕੀਤੀ ਗਈ ਰਸਮੀ ਸ਼ੁਰੂਆਤ

ਤਰਨ ਤਾਰਨ, 13 ਸਤੰਬਰ :
ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਮਿਤੀ 17 ਸਤੰਬਰ ਤੋਂ 02 ਅਕਤੂਬਰ ਤੱਕ ਚਲਾਈ ਜਾਣ ਵਾਲੀ ਆਯੂਸ਼ਮਾਨ ਭਵ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨ ਤਾਰਨ ਤੋਂ ਕੀਤੀ ਗਈ। ਇਸ ਸਬੰਧ ਵਿੱਚ ਸਬ-ਡਵੀਜ਼ਨਲ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਸ੍ਰੀ ਰਜਨੀਸ਼ ਅਰੋੜਾ ਨੇ ਕਿਹਾ ਕਿ ਆਯੂਸ਼ਮਾਨ ਭਵ ਮੁਹਿੰਮ ਅਧੀਨ ਮਿਤੀ 17 ਸਤੰਬਰ ਤੋਂ 02 ਅਕਤੂਬਰ 2023 ਤੱਕ ਚਲਾਈ ਜਾਵੇਗੀ। ਇਸਦੇ ਵੱਖ-ਵੱਖ ਪੜਾਵਾਂ ਤਹਿਤ ਸਿਹਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਅਧੀਨ ਆਯੂਸ਼ਮਾਨ ਆਪਕੇ ਦੁਆਰ, ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਆਯੂਸ਼ਮਾਨ ਕਾਰਡ ਧਾਰਕ ਜਿੰਨ੍ਹਾਂ ਦੇ ਕਾਰਡ ਅਜੇ ਨਹੀਂ ਬਣੇ ਹਨ ਜਾਂ ਕਾਰਡ ਪ੍ਰਾਪਤ ਨਹੀਂ ਹੋਏ ਹਨ, ਨੂੰ ਘਰ ਜਾ ਕੇ ਕਾਰਡ ਬਣਾ ਕੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਹਰ ਹਫਤੇ ਸਿਹਤ ਅਤੇ ਤੰਦਰੁਸਤੀ ਕੇਂਦਰਾ ਤੇ ਸਿਹਤ ਮੇਲੇ ਲਗਾਏ ਜਾਣਗੇ ਜਿੱਥੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਇਸ ਦੇ ਨਾਲ ਹੀ ਮੁਫਤ ਟੀਕਾਕਰਨ, ਮੁਫਤ ਦਵਾਈਆਂ ਅਤੇ ਮੁਫਤ ਜਾਂਚ ਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਗੈਰ^ਸੰਚਾਰੀ ਬੀਮਾਰੀਆਂ ਪ੍ਰਤੀ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਬਾਰੇ ਵੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਪੈਸ਼ਲਿਸਟ ਸੇਵਾਵਾਂ ਜਿਵੇਂ ਕਿ ਗਾਇਨੀ, ਪੀਡੀਆਆਟਰੈਕਿਸ , ਸਾਇਕੈਟਰੀ ਆਦਿ ਦੀਆਂ ਸੁਵਿਧਾਵਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਈਆਂ ਜਾਣਗੀਆ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਕਾਲੜਾ ਨੇ ਕਿਹਾ ਕਿ ਆਯੂਸ਼ਮਾਨ ਭਵ ਮੁਹਿੰਮ ਦੇ ਅੰਦਰ ਤੀਜੇ ਪੜਾਅ ਵਿੱਚ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਦੇ ਸਹਿਯੋਗ ਨਾਲ ਆਯੂਸ਼ਮਾਨ ਸਭਾਵਾ ਦਾ ਆਯੋਜਨ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਮੁਫਤ ਸਿਹਤ ਸਕੀਮਾਂ ਦਾ ਲਾਭ ਪ੍ਰਾਪਤ ਕਰ ਚੁੱਕੇ ਅਤੇ ਟੀ.ਬੀ. ਦਾ ਇਲਾਜ ਕਰਵਾ ਚੁਕੇ ਮਰੀਜ਼ਾਂ ਦੇ ਤਜਰਬੇ ਸਾਂਝੇ ਕੀਤੇ ਜਾਣਗੇ।
ਇਸ ਮੌਕੇ ਤੇ ਡਬਲਯਊ. ਐੱਚ.ਓ. ਤੋਂ ਆਏ ਡਾ. ਪਾਰੀਤੋਸ਼ ਨੇ ਟੀ.ਬੀ. ਦੀ ਜਾਣਕਾਰੀ ਸੰਖੇਪ ਵਿੱਚ ਦਿੱਤੀ ਅਤੇ ਇਸ ਦੇ ਨਾਲ ਹੀ ਟੀ.ਬੀ. ਦੇ ਮਰੀਜ਼ਾਂ ਨੂੰ ਫੂਡ ਕਿਟਸ ਅਤੇ ਦਵਾਈਆਂ ਦਿੱਤੀਆਂ ਗਈਆਂ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀਮਤੀ ਲਵਲੀਨ ਕੌਰ ਦੁਆਰਾ ਸਟੇਜ ਸੰਚਾਲਨ ਦਾ ਕੰਮ ਸੰਭਾਲਿਆ ਗਿਆ।ਸਿਵਲ ਸਰਜਨ ਤਰਨ ਤਾਰਨ ਨੇ ਕਿਹਾ ਕਿ ਸਮੁੱਚਾ ਸਿਹਤ ਵਿਭਾਗ ਦਾ ਅਮਲਾ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰੇਗਾ।
ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਹੈੱਲਥ ਅਫਸਰ ਡਾ. ਸੁਖਬੀਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅਸ਼ੀਸ਼ ਗੁਪਤਾ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਤਰਨ ਤਾਰਨ ਡਾ. ਕਵਲਜੀਤ, ਬੱਚਿਆਂ ਦੇ ਮਾਹਿਰ ਡਾ. ਨੀਰਜ ਲਤਾ, ਡਾ. ਸੁਖਜਿੰਦਰ ਜ਼ਿਲ੍ਹਾ ਮਾਈਕਰੋਬੋਲਜਿਸਟ, ਡਿਸਟ੍ਰਿਕ ਟੀ.ਬੀ. ਅਫਸਰ ਡਾ. ਤੁਸ਼ਾਰ ਬਾਂਸਲ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਪੱਖੋਕੇ, ਗੁਰਦੇਵ ਸਿੰਘ ਸੈਂਨਰੀ ਇੰਸਪੈਕਟਰ ਅਤੇ ਹਸਪਤਾਲ ਦਾ ਸਾਰਾ ਸਟਾਫ ਮੌਜ਼ੂਦ ਸੀ।