Close

Azadi Ka Amrit Mahotsav will be celebrated on 02 October 2021 through Prabhat Feri – District and Sessions Judge-cum-Chairperson

Publish Date : 06/10/2021
DSJCCP

02 ਅਕਤੂਬਰ 2021  ਨੂੰ ਪ੍ਰਭਾਤ ਫੇਰੀ ਰਾਹੀਂ ਆਜਾਦੀ ਕਾ ਅਮ੍ਰਿਤ ਮਹੋਤਸਰ ਮਣਾਇਆ ਜਾਵੇਗਾ
ਤਰਨ ਤਾਰਨ 1 ਅਕਤੂਬਰ:———ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ  ਨੇ ਅੱਜ ਇੱਕ ਮੀਟਿੰਗ ਕੀਤੀ ਜਿਸ ਵਿੱਚ ਵੱਖ ਵੱਖ ਚੈਨਲਾਂ ਅਤੇ ਅਖਬਾਰਾਂ ਦੇ ਨੂਮਾਂਇੰਦੇ ਹਾਜ਼ਰ ਹੋਏ। ਇਸ ਮੌਕੇ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੀ ਹਾਜ਼ਰ ਸਨ। ਸਾਹਿਬ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਜੀ ਨੇ ਆਜਾਦੀ ਦਾ ਅਮ੍ਰਿਤ ਮਹੋਤਸਵ ਦੇ ਬਾਰੇ ਜਾਣਕਾਰੀ ਦਿੰਦੇਆਂ ਦੱਸਿਆ ਕਿ ਇਹ ਪ੍ਰੋਗਰਾਮ 02 ਅਕਤੂਬਰ ਤੋਂ ਸ਼ੁਰੂ ਹੋ ਕੇ 14 ਨਵੰਬਰ 2021 ਤੱਕ ਚੱਲੇਗਾ। ਇਸ ਵਿੱਚ ਫਰੀ ਲੀਗਲ ਏਡ ਦੀਆਂ ਸਕੀਮਾਂ ਬਾਰੇ ਜਾਣਕਾਰੀ  ਸਮਾਜ ਦੇ ਆਮ ਆਦਮੀ ਤੱਕ ਪਹੁੰਚਾਈ ਜਾਵੇਗੀ। ਇਸ ਲਈ 02 ਅਕਤੂਬਰ ਨੂੰ ਤਰਨ ਤਾਰਨ ਅਤੇ ਪੱਟੀ ਵਿਖੇ ਪ੍ਰਭਾਤ ਫੇਰੀ ਕੱਢੀ ਜਾਵੇਗੀ। ਜਿਸ ਵਿੱਚ ਜੂਡੀਸ਼ੀਅਲ ਅਫਸਰਾਂ, ਪੈਲਨ ਦੇ ਵਕੀਲਾਂ, ਪੀ.ਐਲ.ਵੀਜ਼. ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਦੁਆਰਾ ਆਮ ਜਨਤਾ ਨੂੰ ਫਰੀ ਲੀਗਲ ਏਡ ਸਕੀਮਾਂ ਦੇ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਮੇਂ ਨਾਲਸਾ ਵੱਲੋਂ ਹਰ ਸਬ ਤਹਿਸੀਲ ਤੱਕ ਲੀਗਲ ਏਡ ਦੇ ਦਫਤਰ ਖੋਲੇ ਗਏ ਹਨ ਜੋ ਕਿ ਕਚਹਿਰੀ ਵਿੱਚ ਹੁੰਦੇ ਹਨ। ਜਿਸ ਕਰਕੇ ਆਮ ਜਨਤਾ ਦਾ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਲੇੈਣਾ ਆਸਾਨ ਹੋ ਗਿਆ ਹੈ। ਉਨਾਂ ਦੱਸਿਆ ਕਿ ਜਿਲੇ੍ਹ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਕੀਲ ਸਾਹਿਬਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਭੇਜ਼ ਕੇ ਸੈਮੀਨਾਰ ਵੀ ਲਗਾਏ ਜਾਦੇ ਹਨ। ਜਿਸ ਵਿੱਚ ਮੁਫਤ ਵਕੀਲ ਮਿਲਣ, ਮੀਡੀਏਸ਼ਨ (ਆਪਸੀ ਤਾਲਮੇਲ ਨਾਲ ਸਮਝੋਤਾ), ਸਥਾਈ ਲੋਕ ਅਦਾਲਤ, ਨੈਸ਼ਨਲ ਅਤੇ ਮਾਸਿਕ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਅਤੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਆਮ ਜਨਤਾ ਦੀ ਸੁਵਿਧਾ ਲਈ ਚਲਾਇਆ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜੱਜ ਸਾਹਿਬਾ ਨੇ ਦੱਸਿਆ ਕਿ ਹੁਣ ਤੱਕ ਫਰੀ ਲੀਗਲ ਏਡ ਸਕੀਮਾਂ ਤਹਿਤ ਹਜਾਰਾਂ ਲੋਕ ਮੁਫਤ ਵਕੀਲ ਲੈ ਚੁੱਕੇ ਹਨ। ਇਸ ਤੋਂ ਇਲਾਵਾ ਸੈਕੜੇ ਲੋਕ ਮੀਡੀਏਸ਼ਨ ਦੇ ਜ਼ਰਿਏ ਆਪਸੀ ਭਾਈਚਾਰੇ ਨਾਲ ਅਪਣੇ ਰੈਗੁਲਰ ਕੇਸਾਂ ਦਾ ਨਿਪਟਾਰਾ ਕਰਵਾ ਚੁੱਕੇ ਹਨ।  ਇਸ ਤੋਂ ਇਲਾਵਾ ਜੱਜ ਸਾਹਿਬਾ ਨੇ ਦੱਸਿਆ ਕਿ ਹੁਣ ਮਿਤੀ 11.12.2021 ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਜਿਸ ਵਿੱਚ ਲੋਕ ਅਪਣੇ ਕੋਰਟ ਵਿੱਚ ਚਲਦੇ ਘੱਟ ਸਜਾ ਦੇ  ਅਪਰਾਧ ਵਾਲੇ ਕੇਸਾਂ,  ਸਿਵਲ ਕੇਸ, ਵਿਆਹ ਦੇ ਕਾਰਨ ਕਿਸੇ ਕਿਸਮ ਦੇ ਚੱਲ ਰਹੇ ਕੇਸ, 138 ਚੈੱਕ ਬਾਉੱਸ ਦੇ ਕੇਸ ਆਦਿ ਦਾ ਨਿਪਟਾਰਾ ਕਰਵਾ ਸਕਦੇ ਹਨ।  
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ
ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰ. 15100 ਅਤੇ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰ. 01852—223291 ਤੋ ਜਾਣਕਾਰੀ ਲਈ ਜਾ ਸਕਦੀ ਹੈ।