Close

Baba Farid University of Health Sciences Campus Institute Sri Goindwal Sahib Hospital To Be Built At A Cost Of Rs. 15 Crore – Dr. Raj Kumar Verka

Publish Date : 22/11/2021
Minister

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੱਗਭੱਗ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਹਸਪਤਾਲ-ਡਾ. ਵੇਰਕਾ
ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋੋਸਟਲ ਦਾ ਕੀਤਾ ਉਦਘਾਟਨ
ਸ੍ਰੀ ਗੋਇੰਦਵਾਲ ਸਾਹਿਬ (ਤਰਨ ਤਾਰਨ), 21 ਨਵੰਬਰ :
ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਡਾ. ਰਾਜ ਬਹਾਦਰ ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼, ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਬੁੱਟਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਇਲਾਕੇ ਖਾਸਕਰ ਹਲਕਾ ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਦੀ ਮੰਗ ‘ਤੇ ਇਸ ਕੈਂਪਸ ਵਿੱਚ ਲੱਗਭੱਗ 15 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਾਲ ਬਣਾਇਆ ਜਾਵੇਗਾ ਅਤੇ ਇਸ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਉਹਨਾਂ ਕਿਹਾ ਕਿ ਇਸ ਹੋਸਟਲ ਦੇ ਬਣਨ ਨਾਲ ਇਸ ਇਲਾਕੇ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਵਿਦਿਆਰਥੀਆਂ ਨੂੂੰ ਆਪਣੀ ਪੜ੍ਹਾਈ ਇੱਥੇ ਰਹਿ ਕੇ ਕਰਨ ਵਿੱਚ ਬਹੁਤ ਸੌਖ ਹੋਵੇਗੀ ਅਤੇ ਉਹਨਾਂ ਨੂੰ ਸ਼ਾਤਮਈ ਮਾਹੌਲ ਵਿੱਚ ਰਹਿ ਕੇ ਪੜਾਈ ਕਰਨ ਦੀ ਸਹੂਲਤ ਮਿਲੇਗੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਕੈਂਪਸ ਇੰਸਟੀਚਿਊਟ ਦੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਬੁੱਟਰ ਨੇ ਦੱਸਿਆ ਕਿ ਇਸ ਹੋਸਟਲ ਵਿੱਚ 52 ਕਮਰਿਆਂ ਦੀ ਉਸਾਰੀ ਕੀਤੀ ਗਈ ਹੈ, ਜਿਸ ਵਿੱਚ 104 ਵਿਦਿਆਰਥੀਆਂ ਦਾ ਰਹਾਇਸ਼ ਦਾ ਪ੍ਰਬੰਧ ਹੋੇਵੇਗਾ।