• Social Media Links
  • Site Map
  • Accessibility Links
  • English
Close

Ban on use of 10 pesticides hampering export of basmati rice – Chief Agriculture Officer

Publish Date : 22/08/2022

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨਤਾਰਨ

ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸਕਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ -ਮੁੱਖ ਖੇਤੀਬਾੜੀ ਅਫਸਰ
ਤਰਨਤਾਰਨ, 17 ਅਗਸਤ:– ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਸ: ਹਰਪਾਲ ਸਿੰਘ ਪੰਨੂੰ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸੁਦਾ ਕੀਟਨਾਸਕਾਂ ਦੀ ਵਰਤੋਂ ਬਾਸਮਤੀ ਚੌਲਾਂ ਨੂੰ ਵਿਦੇਸ਼ੀ ਧਰਤੀ ਉਤੇ ਨਿਰਯਾਤ ਕਰਨ ਵਿਚ ਅੜਿਕਾ ਬਣਦੀ ਸੀ, ਜਿਸ ਨਾਲ ਫਸਲ ਦਾ ਸਹੀ ਮੁੱਲ ਨਹੀਂ ਸੀ ਮਿਲਦਾ, ਜੋ ਕਿ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ।
ਉਨਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿੈਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ ਅਤੇ ਮਾਹਿਰਾਂ ਅਨੁਸਾਰ ਇਨਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।
ਉਨਾਂ ਨੇ ਦੱਸਿਆ ਕਿ ਉਪਰੋਕਤ ਕੀਟਨਾਸਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਮੁੱਖ ਖੇਤੀਬਾੜੀ ਅਧਿਕਾਰ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ ਐਂਡ ਐਕਸਪੋਰਟਰਜ ਐਸੋਸੀਏਸਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ ਅਤੇ ਐਸੋਸੀਏਸਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨਾਂ ਖੇਤੀ ਰਸਾਇਣਾਂ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।

ਉਨਾਂ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫਾਰਸ ਕੀਤੀ ਹੈ ਜੋ ਬਜਾਰ ਵਿੱਚ ਉਪਲਬਧ ਹਨ ਅਤੇ ਕਿਸਾਨ ਚੰਗੀ ਕੀਮਤ ਲਈ ਕੇਵਲ ਉਹੀ ਕੀਟਨਾਸ਼ਕ ਵਰਤਣ।