Based on the promise of providing “Ghar Ghar Rozghar” district bureau at district level- Sukhbinder Singh Sarkariya

Publish Date : 22/11/2018
meeting

ਘਰ-ਘਰ ਨੌਕਰੀ ਦੇਣ ਦੇ ਵਾਅਦੇ ਤਹਿਤ ਰਾਜ ਭਰ ਵਿਚ ਜ਼ਿਲਾ ਪੱਧਰ ਤੇ ਜ਼ਿਲਾ ਰੋਜ਼ਗਰ ਤੇ ਕਾਰੋਬਾਰ ਬਿਓੂਰੋ ਸਥਾਪਿਤ-ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ
ਦਸੰਬਰ ਮਹੀਨੇ ਵਿੱਚ 1000 ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵੱਲੋਂ ਹਰ ਮਹੀਨੇ ਲਗਾਏ ਜਾਣਗੇ 2 ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਤਰਨ ਤਾਰਨ 21 ਨਵੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤਹਿਤ ਰਾਜ ਭਰ ਵਿਚ ਜ਼ਿਲਾ ਪੱਧਰ ਤੇ ਜ਼ਿਲਾ ਰੋਜ਼ਗਰ ਤੇ ਕਾਰੋਬਾਰ ਬਿਓੂਰੋ ਸਥਾਪਿਤ ਕੀਤੇ ਗਏ ਹਨ ਅਤੇ ਸੂਬੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ । ਇਹਨਾਂ ਵਿਚਾਰਾ ਦਾ ਪ੍ਰਗਟਾਵਾ ਮਾਲ, ਪੁਨਰਵਾਸ ਤੇ ਮੁੜ ਵਸੇਬਾ ਅਤੇ ਜਲ ਸਰੋਤ ਮੰਤਰੀ ਪੰਜਾਬ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਕੀਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓੂਰੋ ਦਾ ਰਸਮੀਂ ਉਦਘਾਟਨ ਕਰਨ ਮੌਕੇ ਕੀਤਾ । ਇਸ ਮੌਕੇ ਯੋਗ ਉਮੀਦਵਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਦਿੱਤੇ ਗਏ ।
ਇਸ ਮੌਕੇ ‘ਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ, ਹਲਕਾ ਪੱਟੀ ਦੇ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ‘ਤੇ ਸੰਬੋਧਨ ਕਰਦਿਆ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੰੁ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਦਿ੍ਰੜ ਸੰਕਲਪ ਹੈ ਅਤੇ ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਦਸੰਬਰ ਮਹੀਨੇ ਵਿੱਚ 1000 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੀ ਜਾ ਰਹੇ ਹਨ ਅਤੇ 1300 ਹੋਰ ਪਟਵਾਰੀ ਜਲਦੀ ਹੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਿੰਚਾਈ ਵਿਭਾਗ ਵਿੱਚ ਜੇ. ਈਜ਼ ਦੀ ਵੀ ਭਰਤੀ ਕਰਨ ਲਈ ਲੋੜੀਂਦੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕੋਂ ਛੱਤ ਥੱਲੇ ਨੌਕਰੀ ਅਤੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਰੋਜ਼ਗਾਰ ਦੇ ਮਕਸਦ ਨਾਲ ਜ਼ਿਲਾ ਪੱਧਰ ‘ਤੇ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਸਥਾਪਿਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਬਿਓੂਰੋ ਰੋਜ਼ਗਾਰ ਉਤਪਤੀ ਨਾਲ ਸਾਰੇ ਸੰਬਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਲਾਭਪਾਤਰੀ ਸਕੀਮਾਂ ਨਾਲ ਸਬੰਧਿਤ ਅਧਿਕਾਰੀ ਇਸ ਬਿਓੂਰੋ ਵਿਚ ਉਪਲੱਬਧ ਰਹਿਣਗੇ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬੇਰੋਜ਼ਗਾਰਾਂ ਅਤੇ ਨਿਯੋਜਕਾਂ ਜਿਸ ਨੂੰ ਮੈਨਪਾਵਰ ਦੀ ਲੋੜ ਹੁੰਦੀ ਹੈ, ਨੂੰ ਰੋਜ਼ਗਾਰ ਮੇਲਿਆਂ ਰਾਹੀਂ ਇੱਕ ਮੰਚ ਤੇ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ 12 ਨਵੰਬਰ ਤੋਂ 22 ਨਵੰਬਰ ਤੱਕ ਰਾਜ ਭਰ ਵਿਚ ਲਗਾਏ ਗਏ ਰੋਜ਼ਗਾਰ ਮੇਲਿਆਂ ਦੌਰਾਨ ਲਗਭਗ 82 ਹਜ਼ਾਰ ਨੌਜਵਾਨ ਲੜਕੇ ਲੜਕੀਆਂ ਨੂੰ ਵੱਖ-ਵੱਖ ਕੰਪਨੀਆਂ ਰਾਹੀਂ ਨੌਕਰੀ ਮੁਹੱਈਆ ਕਰਵਾਈ ਗਈ ਹੈ ।ਉਹਨਾਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓੂਰੋ ਰਾਹੀਂ ਨੌਜਵਾਨਾਂ ਨੂੰ ਨੌਕਰੀ ਦੇ ਯੋਗ ਬਣਾਉਣ ਲਈ ਕਿੱਤਾ ਮੁਖੀ ਸਿਖਲਾਈ ਦੀ ਸਹੂਲਤ ਵੀ ਉਪਲੱਬਧ ਕਰਵਾਈ ਜਾਵੇਗੀ ਅਤੇ ਲੋੜਵੰਦਾਂ ਨੂੰ ਆਪਣਾ ਸਵੈ ਰੋਜ਼ਗਾਰ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਬੈਂਕਾਂ ਰਾਹੀਂ ਲੋਨ ਦੀ ਸਹੂਲਤ ਵੀ ਮੁਹੱਈਆਂ ਕਰਵਾਈ ਜਾਵੇਗੀ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 12 ਨਵੰਬਰ ਤੋਂ 20 ਨਵੰਬਰ ਤੱਕ ਲਗਾਏ ਗਏ ਜ਼ਿਲਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ 1733 ਨੌਜਵਾਨ ਲੜਕੇ ਲੜਕੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਸੂਚੀਬੱਧ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵਿੱਚ ਬੇਰੋਜ਼ਗਾਰ ਪ੍ਰਾਰਥੀਆਂ ਲਈ ਰਜਿਸਟ੍ਰੇਸ਼ਨ, ਕਾਊਂਸਲਿੰਗ, ਪਲੇਸਮੈਂਟ, ਸਵੈ-ਰੋਜ਼ਗਾਰ, ਸਕਿੱਲ ਟ੍ਰੇਨਿੰਗ, ਬਾਹਰ ਜਾਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਉਹਨਾਂ ਦੀ ਜ਼ਰੂਰਤ ਅਨੁਸਾਰ ਸਹੂਲਤ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵੱਲੋਂ ਹਰ ਮਹੀਨੇ 2 ਰੋਜ਼ਗਾਰ ਮੇਲੇ ਲਗਾਏ ਜਾਣਗੇ ਤਾਂ ਜੋ ਹਰ ਘਰ ਵਿੱਚ ਘੱਟੋ-ਘੱਟ ਇੱਕ ਵਿਅਕਤੀ ਨੂੰ ਰੋਜ਼ਗਾਰ ਮਿਲ ਸਕੇ।ਇਸ ਦਫ਼ਤਰ ਨੂੰ ਚਲਾਉਣ ਲਈ ਵੱਖ-ਵੱਖ ਵਿਭਾਗਾਂ ਦੀ ਇੱਕ ਟੀਮ ਦਾ ਗਠਨ ਕੀਤਾ ਗਿਆ ਜੋ ਕਿ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੋਕੇ ‘ਤੇ ਹੀ ਲੋੜੀਂਦੀ ਸਹੂਲਤ ਮੁਹੱੱਈਆ ਕਰਾਉਣਗੇ।
ਉਹਨਾਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਦਾ ਦਫ਼ਤਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਕਮਰਾ ਨੰਬਰ 110 ਤੋਂ 115 ਵਿੱਚ ਸਥਾਪਿਤ ਕੀਤਾ ਗਿਆ।ਸਰਕਾਰ ਵੱਲੋ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਹਰ ਤਰਾ ਦੇ ਰੋਜ਼ਗਾਰ/ ਸਵੈ ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਸਬੰਧੀ ਸਹੂਲਤਾਂ ਇੱਕ ਪਲੇਟਫਾਰਮ ‘ਤੇ ਦਿੱਤੀਆਂ ਜਾਣਗੀਆਂ।
ਉਹਨਾਂ ਦੱਸਿਆ ਕਿ ਇਸ ਦਫ਼ਤਰ ਵਿੱਚ ਪ੍ਰਾਰਥੀਆਂ ਨੂੰ ਫ੍ਰੀ ਇੰਟਰਨੈਟ ਸੇਵਾ ਵੀ ਉਪਲੱੱਬਧ ਕਰਵਾਈ ਜਾਵੇਗੀ।ਇਸ ਦੇ ਨਾਲ ਹੀ ਫਾਰਮ ਭਰਨ ਦੀ ਸਹੂਲਤ ਵੀ ਮੌਜੂਦ ਹੋਵੇਗੀ।ਇਸ ਦਫ਼ਤਰ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗਾ ਅਤੇ ਸਨੀਵਾਰ ਸਵੇਰੇ 10 ਵਜੇ ਤੋਂ ਦੁਪਿਹਰ 2 ਵਜੇ ਤੱਕ ਖੁੱਲਣਗੇ।ਉਹਨਾਂ ਨੇ ਸਾਰੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ‘www.ghargharrozgar.punjab.gov.in, Portal ਤੇ ਰਜਿਸਟਰ ਕਰਵਾਉਣ ਤਾਂ ਜੋ ਉਹਨਾ ਨੁੰ ਉਹਨਾ ਦੀ ਯੋਗਤਾ ਅਨੁਸਾਰ ਬਣਦਾ ਰੋਜ਼ਗਾਰ/ ਸਵੈ ਰੋਜਗਾਰ ਜਾਂ ਸਕਿੱਲ ਟ੍ਰੇਨਿੰਗ ਦਿੱਤੀ ਜਾ ਸਕੇ।ਉਹਨਾ ਦੱੱਸਿਆ ਕਿ ਕੋਈ ਵੀ ਸਕੂਲ/ ਕਾਲਜ/ ਤਕਨੀਕੀ ਕਾਲਜ ਆਪਣੇ ਵਿਦਿਆਰਥੀਆਂ ਨੂੰ ਕਿਸੇ ਵੀ ਦਿਨ ਵਿਜ਼ਟ ਕਰਵਾ ਸਕਦਾ ਹੈ ਅਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵੱਲੋਂ ਦਿੱੱਤੀਆ ਜਾ ਰਹੀਆ ਸਹੂਲਤਾਂ ਬਾਰੇ ਜਾਣਕਾਰੀ ਲੈ ਸਕਦੇ ਹਨ।
———-