Basic facilities will be provided for the best education – Navjot Kaur Hundal
ਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਬਿਹਤਰੀਨ ਸਿੱਖਿਆ ਲਈ ਬੁਨਿਆਦੀ ਸਹੂਲਤਾਂ ਹੋਣਗੀਆਂ ਪੂਰੀਆਂ – ਨਵਜੋਤ ਕੌਰ ਹੁੰਦਲ
ਤਰਨ ਤਾਰਨ, 02 ਮਈ
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਆਧੁਨੀਕਰਨ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਬਿਹਤਰੀਨ ਸਿੱਖਿਆ ਲਈ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਢਲਾ ਉਪਰਾਲਾ ਹੈ। ਇਸ ਮੰਤਵ ਲਈ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰੇਕ ਸਹੂਲਤ ਮੁਹੱਇਆ ਕਰਵਾਈ ਜਾ ਰਹੀ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀਮਤੀ ਨਵਜੋਤ ਕੌਰ ਹੁੰਦਲ ਸੁਪਤਨੀ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੌਸ਼ਹਿਰਾ ਚੀਮਾ, ਸਰਕਾਰੀ ਐਲੀਮੈਂਟਰੀ ਸਕੂਲ ਨੌਸ਼ਹਿਰਾ ਢਾਲਾ, ਸਰਕਾਰੀ ਹਾਈ ਸਕੂਲ ਨੌਸ਼ਹਿਰਾ ਚੀਮਾ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਢਾਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕਹੇ।
ਇਸ ਮੌਕੇ ਸ਼੍ਰੀਮਤੀ ਨਵਜੋਤ ਕੌਰ ਹੁੰਦਲ ਵੱਲੋਂ ਇਹਨਾਂ ਸਕੂਲਾਂ ਵਿੱਚ ਵਿੱਚ ਕਰਵਾਏ ਗਏ ਬਿਹਤਰੀਨ ਵਿਕਾਸ ਕਾਰਜਾਂ ਲਈ ਸਮੁੱਚੇ ਸਟਾਫ ਦੀ ਰਜਵੀ ਪ੍ਰਸ਼ੰਸ਼ਾ ਕੀਤੀ ਅਤੇ ਸਮੂਹ ਸਟਾਫ ਨੂੰ ਪ੍ਰੇਰਿਤ ਕਰਦਿਆਂ ਭਵਿੱਖ ਵਿੱਚ ਵੀ ਇੰਝ ਹੀ ਮਿਹਨਤ ਕਰਦੇ ਰਹਿਣ ਲਈ ਕਿਹਾ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ।
ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਕੁਲਦੀਪ ਸਿੰਘ ਰੰਧਾਵਾ ਮਾਰਕੀਟ ਕਮੇਟੀ ਚੇਅਰਮੈਨ ਤਰਨ ਤਾਰਨ , ਬਲਵਿੰਦਰ ਸਿੰਘ ਮਾਰਕੀਟ ਕਮੇਟੀ ਚੇਅਰਮੈਨ ਝਬਾਲ, ਬਲਾਕ ਕੁਆਰਡੀਨੇਟਰ ਮੋਹਨਜੀਤ ਸਿੰਘ, ਸਕੂਲ ਮੁੱਖੀ ਰਾਜਵੀਰ ਕੌਰ ਕੰਬੋਜ, ਸ੍ਰੀਮਤੀ ਅਮਨਦੀਪ ਕੌਰ, ਸ੍ਰ ਮਨਜੀਤ ਸਿੰਘ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ, ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਹਨਾਂ ਸਕੂਲਾਂ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।