Close

Benefits provided to 61658 eligible beneficiaries of the district under Mahatma Gandhi Sarbat Vikas Yojana – Deputy Commissioner

Publish Date : 23/09/2019
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਧਾਇਕ ਸ੍ਰੀ ਸੁਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਮੈਗਾ ਕੈਂਪ ਦਾ ਉਦਘਾਟਨ 
ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ-ਸ੍ਰੀ ਸੁਖਪਾਲ ਸਿੰਘ ਭੁੱਲਰ
ਯੋਜਨਾ ਤਹਿਤ ਜ਼ਿਲ੍ਹੇ ਦੇ 61658 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ- ਡਿਪਟੀ ਕਮਿਸ਼ਨਰ
ਅਮਰਕੋਟ (ਤਰਨ ਤਾਰਨ), 23 ਸਤੰਬਰ : 
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਦਾਣਾ ਮੰਡੀ ਅਮਰਕੋਟ ਵਿਖੇ ਲਗਾਏ ਮੈਗਾ ਕੈਂਪ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤਾ ਗਿਆ।ਇਸ ਮੌਕੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਵੱਖ-ਵੱਖ ਸਕੀਮਾਂ ਦੇ ਬਣਦੇ ਲਾਭ ਮੁਹੱਈਆ ਕਰਵਾਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਹੈ, ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤੱਕ ਪੁੱਜ ਸਕੇ, ਜਿਹੜੇ ਲੋਕ ਹੁਣ ਤੱਕ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਹੈ।ਇਹ ਯੋਜਨਾ ਉਨਾਂ ਲੋਕਾਂ ਨੂੰ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹੈ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ।
ਸ੍ਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦਿਆਂ ਲੋਕ ਭਲਾਈ ਦੀਆਂ ਸਾਰੀਆਂ ਸਹੂਲਤਾਂ ਘਰ-ਘਰ ਤੱਕ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਹੋਰ ਵੀ ਕੈਂਪ ਲਾਏ ਜਾ ਰਹੇ ਹਨ, ਜਿਨਾਂ ਵਿੱਚ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਜ਼ਿਲ੍ਹੇ ਵਿੱਚ ਹੁਣ ਤੱਕ ਲਗਾਏ ਗਏ ਕੈਂਪਾਂ ਦੌਰਾਨ ਕੁੱਲ 1,81,455 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿੱਚੋਂ 72081 ਲਾਭਪਾਤਰੀ ਯੋਗ ਪਾਏ ਗਏ ਅਤੇ ਵੱਖ-ਵੱਖ ਸਕੀਮਾਂ ਦੇ 61658 ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁਹੱਈਆ ਕਰਵਾਇਆ ਗਿਆ।
ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਮਿਲਣ ਵਾਲੇ ਲਾਭ ਤੋਂ ਵਾਂਝਾ ਨਾ ਰਹੇ। 
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਇਹ ਕੈਂਪ ਪਿੰਡ ਵਾਰ ਲਗਾਉਣ ਦੀ ਯੋਜਨਾ ਵੀ ਉਲੀਕੀ ਗਈ ਹੈ।ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀ ਵੱਖ-ਵੱਖ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ ਅਤੇ ਇਹਨਾਂ ਦੀ ਪੜਤਾਲ ਉਪਰੰਤ ਉਹਨਾਂ ਨੂੰ ਬਣਦਾ ਲ਼ਾਭ ਦਿੱਤਾ ਜਾਵੇਗਾ।
————–