Close

Beti Bachao Beti Padhao week started during a district level event

Publish Date : 20/01/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਧੀਆਂ ਦਾ ਸਾਡੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ-ਡਾ. ਧਰਮਬੀਰ ਅਗਨੀਹੋਤਰੀ
“ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਰਾਹੀ ਕੀਤੇ ਗਏ ਚੇਤਨਾ ਸਮਾਗਮਾਂ ਤੋਂ ਬਾਅਦ ਲੜਕੀਆਂ ਦੀ ਜਨਮ ਦਰ ਵਿੱਚ ਹੋਇਆ ਵਾਧਾ-ਡਿਪਟੀ ਕਮਿਸ਼ਨਰ
 ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ “ਬੇਟੀ ਬਚਾਓ ਬੇਟੀ ਪੜ੍ਹਾਓ” ਸਪਤਾਹ ਦੀ  ਸ਼ੁਰੂਆਤ
ਤਰਨ ਤਾਰਨ, 20 ਜਨਵਰੀ :
ਬੇਟੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਧੀਆਂ ਨੂੰ ਸਮਰਪਿਤ ਰਾਸ਼ਟਰੀ ਕੰਨਿਆ ਬਾਲ ਦਿਵਸ ਤਹਿਤ “ਬੇਟੀ ਬਚਾਓ, ਬੇਟੀ ਪੜ੍ਹਾਓ” ਸਪਤਾਹ ਦੀ ਸ਼ੁਰੂਆਤ ਅੱਜ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੀਤੀ।
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਹਰਚਰਨਜੀਤ ਕੌਰ, ਚੇਅਰਮੈਨ ਬਲਾਕ ਸੰੰਮਤੀ ਪੱਟੀ ਸ੍ਰ. ਸੁਖਵਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸਪਤਾਹ ਦੀ ਸ਼ੁਰੁਆਤ ਕਰਨ ਮੌਕੇ ਅੱਜ ਜਿਲ੍ਹਾ ਤਰਨਤਾਰਨ ਦੀਆਂ ਨਵ-ਜਨਮੀਆਂ ਧੀਆਂ ਅਤੇ ਉਨ੍ਹਾ ਦੇ ਪਰਿਵਾਰ ਨੂੰ “ਧੀ ਸਵਾਗਤ ਕਿੱਟ” ਅਤੇ “ਧੀ ਵਧਾਈ ਸਵਰਨ ਪੱਤਰ” ਨਾਲ  ਸਨਮਾਨਿਤ ਕਰਕੇ ਕੀਤੀ ਗਈ ਅਤੇ ਬੇਟੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ ਅਤੇ ਹਸਤਾਖਰ ਮੁਹਿੰਮ ਦੀ ਵੀ ਸ਼ੂਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਲੜਕੀਆਂ ਦੀ ਭਰੁਣ ਹੱਤਿਆਂ ਰਾਹੀਂ ਕੁੱਖ ਵਿੱਚ ਹੋ ਰਹੇ ਗੈਰ ਮੱਨੁਖੀ ਵਤੀਰੇ ਨੂੰ ਰੋਕਣ ਲਈ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਵਿੱਚ ਹੋਰ ਭਰਵਾਂ ਹੁੰਗਾਰਾ ਭਰੀਏ ਅਤੇ ਲੜਕੀਆਂ ਦੇ ਚੰਗੇ ਭਵਿੱਖ ਲਈ ਵਿਭਾਗਾਂ ਵਲੋਂ ਉਲੀਕੀਆ ਗਈਆਂ ਵੱਖੋ-ਵੱਖਰੀਆਂ ਸਕੀਮਾਂ ਅਤੇ ਸਹੂਲਤਾਂ ਰਾਹੀਂ ਹਰ ਧੀ ਨੂੰ ਹਰ ਖੇਤਰ ਵਿੱਚ ਉਹਨਾਂ ਦੇ ਚੰਗੇ ਭਵਿੱਖ ਲਈ ਅੱਗੇ ਲੈ ਕੇ ਜਾਈਏ।     
ਉਹਨਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਲੜਕੀਆ ਹਰ ਖੇਤਰ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੀਆਂ ਹਨ।ਉਹਨਾ ਕਿਹਾ ਕਿ ਧੀਆਂ ਨੂੰ ਉੱਚ ਵਿੱਦਿਆ ਦੇਣਾ ਸਾਡਾ ਮੁੱਢਲਾ ਫਰਜ਼ ਹੈ।ਉਹਨਾਂ ਕਿਹਾ ਕਿ ਧੀਆਂ ਦਾ ਸਾਡੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਹੈ।      
ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜਦੋਂ ਜ਼ਿਲ੍ਹੇ ਦੀ ਕਮਾਨ ਆਈ ਉਦੋ ਤੋਂ ਹੁਣ ਤੱਕ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਵਧੀਆ ਸੁਧਾਰ ਆਇਆ ਹੈ।ਡਿਪਟੀ ਕਮਿਸ਼ਨਰ ਦੇ ਉਪਰਾਲਿਆ ਸਦਕਾ ਜਿਲ੍ਹੇ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਕੌਮੀ ਪੱਧਰ ‘ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਪੰਜਾਬ ਵਿੱਚ ਜਿਲ੍ਹਾ ਤਰਨਤਾਰਨ ਦੀ ਵੱਖਰੀ ਪਹਿਚਾਣ ਬਣੀ। 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ, ਸਵੈ ਸੇਵੀ ਸੰਸਥਾਵਾਂ ਅਤੇ ਹਰ ਜ਼ਿਲ੍ਹਾ ਵਾਸੀ ਦੇ ਸਹਿਯੋਗ ਨਾਲ ਧੀਆਂ ਦਾ ਸਮਾਜਿਕ, ਆਰਥਿਕ ਤੇ ਵਿਦਿਅਕ ਜੀਵਨ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਸਤਿਕਾਰ ਲਈ ਆਰੰਭੀ “ਬੇਟੀ ਬਚਾਓ ਬੇਟੀ ਪੜ੍ਹਾਓ” ਅਭਿਆਨ ਰਾਹੀ ਕੀਤੇ ਵੱਖੋ-ਵੱਖਰੇ ਕਿਸਮ ਦੇ ਚੇਤਨਾ ਸਮਾਗਮਾਂ ਤੋਂ ਬਾਅਦ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।ਉਹਨਾਂ ਕਿਹਾ ਕਿ “ਬੇਟੀ ਬਚਾਓ, ਬੇਟੀ ਪੜ੍ਹਾਓ” ਸਪਤਾਹ 20 ਜਨਵਰੀ ਤੋ ਸ਼ੁਰੂ ਹੋ ਕੇ 26 ਜਨਵਰੀ  ਤੱਕ ਮਨਾਇਆ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਪਤਾਹ ਦੌਰਾਨ ਜਿਲ੍ਹਾ /ਬਲਾਕ ਅਤੇ ਪਿੰਡ ਪੱਧਰ ‘ਤੇ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆ ਹਨ ਅਤੇ ਨਾਲ ਹੀ ਘਰ ਘਰ ਜਾ ਕੇ ਆਂਗਣਵਾੜੀ ਅਤੇ ਆਸ਼ਾ ਵਰਕਰਾ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਸੰਦੇਸ਼ ਦਿੱਤਾ ਜਾਵੇਗਾ।ਸਿੱਖਿਆ ਵਿਭਾਗ ਵਲੋਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਪੇਂਟਿੰਗ, ਸਲੋਗਨ ਅਤੇ ਸੌਂਗ ਮੁਕਾਬਲੇ ਕਰਵਾਏ ਜਾਣਗੇ।ਪਿੰਡ ਪੱਧਰ ‘ਤੇ ਬੇਟੀਆਂ ਦੇ ਨਾਮ ‘ਤੇ ਰੁਖ ਲਗਾਏ ਜਾਣਗੇ।“ਘਰ ਕੀ ਪਹਿਚਾਣ ਬੇਟੀ ਕੇ ਨਾਮ” ਮੁਹਿੰਮ ਅਧੀਨ ਜਿਲ੍ਹਾ, ਬਲਾਕ ਅਤੇ ਪਿੰਡ ਪੱਧਰ ਬੇਟੀਆਂ ਦੇ ਨਾਮ ‘ਤੇ ਬਣਾਈਆਂ ਗਈਆ ਨੇਮ ਪਲੇਟ ਲਗਾਈਆਂ ਜਾਣਗੀਆਂ ਅਤੇ ਜਿਲ੍ਹਾ, ਬਲਾਕ ਅਤੇ ਪਿੰਡ ਪੱਧਰ ਬੇਟੀ ਬਚਾਓ, ਬੇਟੀ ਪੜ੍ਹਾਓ ਥੀਮ ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਤੇ “ਟਾਕ ਸ਼ੋਅ” ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਬੇਟੀ ਬਚਾਓ ਸਕੀਮ ਅਧੀਨ ਬੇਹਤਰੀਨ ਕੰਮ ਕਰਨ ਵਾਲੇ ਵਰਕਰ ਅਤੇ ਐੱਨ. ਜੀ. ਓਜ਼, ਸਕੂਲ ਪ੍ਰਬੰਧਕ ਕਮੇਟੀਆਂ, ਲੋਕਲ ਚੈਂਪੀਅਨਜ਼ ਲੜਕੀਆਂ ਅਤੇ ਸਿੱਖਿਆ ਅਤੇ ਖੇਡ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਬੇਟੀਆਂ ਨੂੰ  ਸਨਮਾਨਿਤ ਕੀਤਾ ਜਾਵੇਗਾ।