Bicycle rally dedicated to the birthday of Shaheed-e-Azam Sardar Bhagat Singh Ji
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
ਸਾਈਕਲ ਰੈਲੀ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਤੇ ਨੌਜਵਾਨ ਵਲੰਟੀਅਰਾਂ ਨੇ ਵਧ-ਚੜ੍ਹ ਕੇ ਲਿਆ ਹਿੱਸਾ
ਤਰਨ ਤਾਰਨ, 28 ਸਤੰਬਰ :
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਦੇ ਸਹਿਯੋਗ ਨਾਲ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਤੇ ਨੌਜਵਾਨ ਵਲੰਟੀਅਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
ਇਸ ਸਾਈਕਲ ਰੈਲੀ ਦੀ ਸ਼ੁਰਆਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਤਸਵੀਰ ‘ਤੇ ਫੁੱਲ ਅਰਪਣ ਕਰਕੇ ਕੀਤੀ ਗਈ । ਇਸ ਉਪਰੰਤ ਸਾਈਕਲ ਰੈਲੀ ਨੂੰ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਜੋਤੀ ਬਾਲਾ ਅਤੇ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਕਰਨਪਾਲ ਪੱਟੀ, ਮਨਜਿੰਦਰ ਸਿੰਘ ਅਤੇ ਕਾਲਜ ਦਾ ਸਟਾਫ਼ ਹਾਜ਼ਰ ਸੀ।
ਇਸ ਮੌਕੇ ਆਪਣੇ ਸੰਬੋਧਨ ਕਰਦਿਆਂ ਨੇ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਕਿਹਾ ਕਿ ਸ਼ਹੀਦ ਭਗਤ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਵਾਂਗੇ।