Close

Big relief in Corona case in Tarn Taran district, 183 persons report negative-Deputy Commissioner

Publish Date : 18/08/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਤਰਨ ਤਾਰਨ ਵਿੱਚ ਕੋਰੋਨਾ ਦੇ ਮਾਮਲੇ ਵਿਚ ਵੱਡੀ ਰਾਹਤ, 183 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਅੱਜ 2  ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ
ਤਰਨ ਤਾਰਨ, 17 ਅਗਸਤ :
ਜ਼ਿਲਾ ਤਰਨ ਤਾਰਨ ਵਿਚ ਕੋਰੋਨਾ ਦੇ ਮਾਮਲੇ ਵਿਚ ਵੱਡੀ ਰਾਹਤ ਦੀ ਖਬਰ ਆਈ ਹੈ। ਪਿਛਲੇ ਦਿਨੀਂ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ ਜਾਂਚ ਲਈ ਭੇਜੇ ਗਏ 183 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ਵਿਚ ਕੋਵਿਡ-19 ਦੇ 2 ਵਿਅਕਤੀ ਸਿਹਤਜਾਬ ਹੋ ਕੇ ਆਪਣੇ ਘਰਾਂ ਵਿਚ ਵਾਪਿਸ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਮਿਸ਼ਨ ਫ਼ਤਹਿ ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲੇ ਵਿਚ 375 ਮਰੀਜ਼ ਕੋਰੋਨਾ ਮੁਕਤ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। 
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰੋਂ ਬਾਹਰ ਜਾਣ ਸਮੇਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ 6 ਫੁੱਟ ਦੀ ਸਮਾਜਿਕ ਵਿੱਥ ਰੱਖਣ ਆਦਿ ਦੀ ਪਾਲਣਾ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਹੁਣ ਜ਼ਿਲੇ ਵਿਚ ਕੋਵਿਡ-19 ਦੇ ਕੁੱਲ 176 ਐਕਟਿਵ ਕੇਸ ਹਨ, ਜਿੰਨਾਂ ਵਿਚੋਂ 29 ਮਰੀਜ਼ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਜੇਰੇ ਇਲਾਜ ਹਨ ਅਤੇ 56 ਮਰੀਜਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ ਜੋ ਕਿ ਸਿਹਤ ਪੱਖੋਂ ਬਿਲਕੁੱਲ ਠੀਕ ਹਨ। ਇਸ ਤੋਂ ਇਲਾਵਾ 31 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿਚ ਰੱਖਿਆ ਗਿਆ ਹੈ ਅਤੇ 42 ਮਰੀਜ਼ਾਂ ਦਾ ਹੋਰ ਜ਼ਿਲਿਆਂ ਵਿਚ ਇਲਾਜ ਚੱਲ ਰਿਹਾ ਹੈ। ਜ਼ਿਲਾ ਤਰਨ ਤਾਰਨ ਵਿਚ ਕੋਵਿਡ-19 ਦੇ ਹੁਣ ਤੱਕ 21273 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 20276 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ। ਉਨਾਂ ਕਿਹਾ ਕਿ  ਕੋਵਿਡ-19 ਦੀ ਜਾਂਚ ਲਈ ਭੇਜੇ ਗਏ 183 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ ਅਤੇ ਜਾਂਚ ਲਈ ਭੇਜੇ ਗਏ 418 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਅੱਜ ਸਮੂਹ ਕਲੈਕਸ਼ਨ ਸੈਂਟਰਾਂ ‘ਚੋ ਕੋਵਿਡ-19 ਦੀ ਜਾਂਚ ਲਈ 381 ਹੋਰ ਸੈਂਪਲ ਲਏ ਗਏ ਹਨ। 
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।
———–