Blood donation camp organized by District Red Cross Society in collaboration with Health Department
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ ਖੂਨਦਾਨ ਕੈਂਪ
ਡਿਪਟੀ ਕਮਿਸ਼ਨਰ ਨੇ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ
ਤਰਨ ਤਾਰਨ, 09 ਮਾਰਚ :
ਜਿਲ੍ਹਾ ਰੈਡ ਕਰੋਸ ਸੋਸਾਇਟੀ ਤਰਨ ਤਾਰਨ ਵੱਲੋਂ ਫਸਟ ਏਡ ਟ੍ਰੇਨਿੰਗ ਕੈਂਪ ਵਿਚ ਟ੍ਰੇਨਿੰਗ ਲੈਣ ਆਏ ਸਿੱਖਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਉਪਰੰਤ ਅੱਜ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦੌਰਾਨ ਲੱਗਭੱਗ 40 ਵਲੰਟੀਅਰਾਂ ਨੇ ਖੂਨਦਾਨ ਕੀਤਾ, ਜਿੰਨ੍ਹਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਵੱਲੋਂ ਸਰਟੀਫਿਕੇਟ ਦੇ ਕੇ ਸਮਨਾਨਿਤ ਕੀਤਾ ਗਿਆ।
ਇਸ ਮੋਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ।ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀਂ ਆੳਂੁਦੀ ਬਲਕਿ ਮਨ ਨੂੰ ਇਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਖੂਨਦਾਨ ਕਰਕੇ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ।
ਉਹਨਾਂ ਕਿਹਾ ਕਿ ਬਲੱਡ ਟ੍ਰਾਸਫਿਊਜ਼ਨ ਖੂਨਦਾਨ ਕਰਨ ਨਾਲ ਸਿਰਫ਼ ਇੱਕ ਹੀ ਮਰੀਜ਼ ਨੂੰ ਨਹੀ ਬਲਕਿ ਚਾਰ ਮਰੀਜ਼ਾ ਨੂੰ ਫਾਇਦਾ ਮਿਲਦਾ ਹੈ, ਕਿਉਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜ਼ਮਾ, ਆਰ. ਬੀ. ਸੀ. ਪਲੈਟਲੇਟ ਦੇ ਤੌਰ ‘ਤੇ ਅਤੇ ਹੀਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ‘ਤੇ ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਤਰਨ ਤਾਰਨ ਡਾ. ਸਵਰਨ ਧਵਨ ਅਤੇ ਸ਼੍ਰੀਮਤੀ ਕਿਰਤਪ੍ਰੀਤ ਕੌਰ ਕਾਰਜਕਾਰੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਾਧੂ ਚਾਰਜ ਤੋਂ ਇਲਾਵਾ ਡਾ. ਮੈਡਮ ਰਣਦੀਪ ਕੌਰ ਬੱਲ ਟ੍ਰੇਨਿੰਗ ਸੁਪਰਵਾਈਜ਼ਰ, ਸਰਜੀਤ ਸਿੰਘ ਨਿੱਝਰ, ਸੰਜੈ ਕੁਮਾਰ, ਮਨਦੀਪ ਸਿੰਘ, ਮਨਜਿੰਦਰ ਸਿੰਘ, ਗੁਰਬਚਨ ਸਿੰਘ, ਨਿਰਵੈਰ ਸਿੰਘ ਆਦਿ ਹਾਜਰ ਸਨ ।