Blood donation camp organized by Nehru Yuva Kendra Tarn Taran on the occasion of International Volunteer Day
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮੌਕੇ ‘ਤੇ ਲਗਾਇਆ ਗਿਆ ਖ਼ੂਨਦਾਨ ਕੈਂਪ
ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਿਵਲ ਹਸਪਤਾਲ ਦੀ ਬਲੱਡ ਬੈਂਕ ਟੀਮ ਵੱਲੋਂ ਦਿੱਤੇ ਗਏ ਸਰਟੀਫਿਕੇਟ
ਤਰਨ ਤਾਰਨ, 05 ਦਸੰਬਰ :
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮੌਕੇ ਯੂਥ ਹੋਸਟਲ ਤਰਨਤਾਰਨ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਦੇਖ-ਰੇਖ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ ਨਾਲ ਹੋਈ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਕਿਉਂਕਿ ਖੂਨਦਾਨ ਕਰਨ ਨਾਲ ਦਾਨੀਆਂ ਅਤੇ ਰੀਸੈਪਟਰ ਦੋਵਾਂ ਦੀ ਮੱਦਦ ਹੁੰਦੀ ਹੈ। ਉਸਨੇ ਖੂਨਦਾਨ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਖੂਨਦਾਨ ਕਰਨ ਵਾਲੇ ਦਾਨੀਆਂ ਦਾ ਹੈਪੇਟਾਈਟਸ, ਐੱਚ. ਆਈ. ਵੀ. ਅਤੇ ਹੋਰ ਕਈ ਬਿਮਾਰੀਆਂ ਲਈ ਮੁਫ਼ਤ ਜਾਂਚ ਕੀਤੀ ਜਾਂਦੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਖੂਨਦਾਨ ਕਰਨ ਨਾਲ ਕਈਆਂ ਦੀ ਜਾਨ ਬਚ ਸਕਦੀ ਹੈ। ਕੈਂਪ ਵਿੱਚ ਵਲੰਟੀਅਰ ਅਤੇ ਯੂਥ ਕਲੱਬ ਦੇ ਮੈਂਬਰ ਸ਼ਾਮਲ ਹੋਏ। ਕੈਂਪ ਵਿੱਚ 35 ਤੋਂ ਵੱਧ ਨੌਜਵਾਨ ਵਲੰਟੀਅਰਾਂ ਨੇ ਭਾਗ ਲਿਆ।
ਇਸ ਮੌਕੇ ਸਪੋਰਟਸ ਕੋਚ ਸ੍ਰ. ਸਵਰੂਪ ਸਿੰਘ, ਰਾਜਬਿੰਦਰ ਸਿੰਘ ਪ੍ਰਧਾਨ ਕਾਰਗਿਲ ਸ਼ਹੀਦ ਕੁਲਵਿੰਦਰ ਸਿੰਘ ਸਪੋਰਟਸ ਕਲੱਬ, ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ, ਵਲੰਟੀਅਰ ਅੰਮ੍ਰਿਤਪਾਲ ਸਿੰਘ, ਪ੍ਰਦੀਪ ਸਿੰਘ, ਹਿੰਮਤ ਪਾਲ ਸਿੰਘ, ਪਰਮਵੀਰ ਸਿੰਘ, ਆਲਮਵੀਰ ਸਿੰਘ ਅਤੇ ਯੂਥ ਦੇ ਮੈਂਬਰ ਹਾਜ਼ਰ ਸਨ।ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਿਵਲ ਹਸਪਤਾਲ ਦੀ ਬਲੱਡ ਬੈਂਕ ਟੀਮ ਵੱਲੋਂ ਸਰਟੀਫਿਕੇਟ ਦਿੱਤੇ ਗਏ।