Blood test of school children will be conducted under Anemia Free India Campaign: Civil Surgeon Dr. Gurpreet Singh Roy

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਵੇਗੀ ਵਿਸ਼ੇਸ਼ ਉਪਕਰਨਾ ਰਾਹੀਂ ਜਾਂਚ: ਡਾਕਟਰ ਵਰਿੰਦਰ ਪਾਲ ਕੌਰ
ਤਰਨ ਤਾਰਨ, 31 ਜਨਵਰੀ : ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਆਫਸਰ ਕਮ ਨੋਡਲ ਅਫਸਰ,ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ.ਬੀ.ਐਸ.ਕੇ ), ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸ਼ੁਕਰਵਾਰ ਨੂੰ ਸਿਹਤ ਵਿਭਾਗ ਦੇ (ਆਰ.ਬੀ.ਐਸ.ਕੇ ) ਅਧੀਨ ਤਾਇਨਾਤ ਮੈਡੀਕਲ ਅਫਸਰਾਂ ਦੀ ਅਨੀਮੀਆ ਮੁਕਤ ਭਾਰਤ ਮੁਹਿੰਮ ਸਬੰਧੀ ਅਹਿਮ ਮੀਟਿੰਗ ਹੋਈ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਭਾਗ ਮਿਲ ਕੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿੱਚ ਪੜਨ ਵਾਲੇ ਵਿਦਿਆਰਥੀਆਂ ਦੇ ਖੂਨ ਦੀ ਜਾਂਚ ਕਰਨਗੇ ਤਾਂ ਜੋ ਵਿਦਿਆਰਥੀਆਂ ਨੂੰ ਅਨੀਮੀਆ ਤੋਂ ਬਚਾਇਆ ਜਾ ਸਕੇ।
ਸਿਵਲ ਸਰਜਨ ਡਾ. ਰਾਏ ਦੱਸਿਆ ਕਿ ਇਹ ਮੁਹਿੰਮ ਫਰਵਰੀ ਮਹੀਨੇ ਤੋਂ ਸ਼ੁਰੂ ਹੋਵੇਗੀ ਅਤੇ ਲਗਭਗ 30 ਹਜਾਰ ਦੇ ਕਰੀਬ ਵਿਦਿਆਰਥੀਆਂ ਦੇ ਖੂਨ ਦੀ ਜਾਂਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਵੇਗੀ।
ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਅਨੀਮੀਆ ਮੁਕਤ ਭਾਰਤ ਮੁਹਿੰਮ ਦਾ ਮੁੱਖ ਮੰਤਵ ਸਕੂਲਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਵਿਚ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨਾ ਹੈ। ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਹੁੰਚੇ ਮੈਡੀਕਲ ਅਫਸਰਾਂ ਨੂੰ ਹੀਮੋਗਲੋਬਿਨ ਜਾਂਚ ਲਈ ਪ੍ਰਾਪਤ ਉਪਕਰਨਾਂ ਦੀ ਸਿਖਲਾਈ ਦਿੱਤੀ ਗਈ ਤਾਂ ਜੋ ਮੁਹਿੰਮ ਦੌਰਾਨ ਉਹਨਾਂ ਨੂੰ ਮਸ਼ੀਨ ਦੀ ਵਰਤੋਂ ਮੌਕੇ ਇਸੇ ਤਰਹਾਂ ਦੀ ਸਮੱਸਿਆ ਨਾ ਪੇਸ਼ ਆਵੇ। ਉਹਨਾਂ ਦੱਸਿਆ ਕਿ ਉਪਕਰਨਾਂ ਦੀ ਟ੍ਰੇਨਿੰਗ ਟ੍ਰੇਨਰ ਸੁਧਾ ਚੰਦਰ ਵਲੋਂ ਦਿਤੀ ਗਈ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ 3ਟੀ (ਟਾਕ, ਟੈਸਟ, ਟਰੀਟ) ਫਾਰਮੂਲਾ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਸਭ ਤੋਂ ਪਹਿਲਾਂ ਸਿਹਤ ਕਰਮੀਆਂ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਉਸ ਉਪਰੰਤ ਉਹਨਾਂ ਦੇ ਖੂਨ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜੇਕਰ ਕੋਈ ਅਨੀਮੀਆ ਤੋਂ ਪੀੜਿਤ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਯਕੀਨ ਨਹੀਂ ਬਣਾਇਆ ਜਾਂਦਾ ਹੈ।
ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਵਿਭਾਗ ਨੂੰ ਵਿਸ਼ੇਸ਼ ਖੂਨ ਜਾਂਚ ਦੇ ਉਪਕਰਨ ਪ੍ਰਾਪਤ ਹੋਏ ਹਨ ਜਿਨਾਂ ਰਾਹੀਂ ਬਿਨਾਂ ਸੂਈ ਨੂੰ ਚੁਬਾਏ ਹੀਮੋਗਲੋਬਿਨ ਦਾ ਪਤਾ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਇਸ ਮੁਹਿੰਮ ਬਾਰੇ ਫੈਲਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਮੁਹਿੰਮ ਦਾ ਲਾਭ ਲੈ ਸਕਣ।
ਇਸ ਮੌਕੇ ਡਾ. ਸੁਖਜਿੰਦਰ ਸਿੰਘ, ਸਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਰਬੀਐਸ ਕੇ ਕੋਆਰਡੀਨੇਟਰ ਸ਼੍ਰੀਮਤੀ ਰਜਨੀ ਸ਼ਰਮਾ ਮੌਜੂਦ ਰਹੇ।