Close

Book stalls will be set up in government schools

Publish Date : 30/05/2022
1

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ

ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ ਕਿਤਾਬਾਂ ਦੇ ਸਟਾਲ

ਤਰਨ ਤਾਰਨ 28 ਮਈ :

ਵਿਦਿਆਰਥੀਆਂ ਵਿਚ ਕਿਤਾਬਾਂ ਪ੍ਰਤੀ ਰੂਚੀ ਪੈਦਾ ਕਰਨ ਅਤੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 30 ਅਤੇ 31 ਮਈ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਦੇ ਸਟਾਲ ਲਗਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਆਪਣੀ ਰੂਚੀ ਅਨੁਸਾਰ ਕਿਤਾਬਾਂ ਦੀ ਚੋਣ ਕਰ ਸਕਣ ਅਤੇ ਵੱਧ ਤੋਂ ਵੱਧ ਸਾਹਿਤ ਨਾਲ ਜੁੜ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ, ਉੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹਿਦਾਇਤ ਜਾਰੀ ਕਰਕੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਉਣ ਲਈ ਕਿਹਾ ਹੈ । ਪੱਤਰ ਅਨੁਸਾਰ ਵਿਦਿਆਰਥੀਆਂ ਨੂੰ 2-3 ਕਿਤਾਬਾਂ ਜਰੂਰ ਜਾਰੀ ਕੀਤੀਆਂ ਜਾਣ ਅਤੇ ਵਿਦਿਆਰਥੀਆਂ ਨੂੰ ਇਹਨਾਂ ਕਿਤਾਬਾਂ ਨੂੰ ਪੜ੍ਹਨ ਉਪਰੰਤ ਸੰਖੇਪ ਵਿੱਚ ਕੁਝ ਲਿਖ ਕੇ ਲਿਆਉਣ ਲਈ ਕਿਹਾ ਜਾਵੇ।

ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਨੇ ਅਧਿਆਪਕ ਸਹਿਬਾਨ ਨੂੰ ਕਿਹਬਕੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਕਿਤਾਬਾਂ ਪੜ੍ਹਨ ਉਪਰੰਤ ਦੂਸਰੇ ਵਿਦਿਆਰਥੀਆਂ ਨਾਲ ਇਹਨਾਂ ਦਾ ਆਦਾਨ ਪ੍ਰਦਾਨ ਕੀਤਾ ਜਾਵੇ ਤਾਂ ਜੋ ਵਧੇਰੇ ਕਿਤਾਬਾਂ ਪੜ੍ਹਨ ਦਾ ਮੌਕਾ ਮਿਲ ਸਕੇ । ਉਹਨਾਂ ਸਮੂਹ ਅਧਿਆਪਕ ਸਹਿਬਾਨ ਨੂੰ ਆਪਣੇ ਵਿਦਿਆਰਥੀਆਂ ਨੂੰ ਮੌਲਿਕ ਰਚਨਾਵਾਂ ਲਿਖਣ ਲਈ ਪ੍ਰੇਰਿਤ ਕਰਨ ਅਤੇ ਛੁੱਟੀਆਂ ਤੋਂ ਬਾਅਦ ਅਜਿਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵੀ ਕਿਹਾ ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਪਰਮਜੀਤ ਸਿੰਘ ਜੀ ਨੇ ਅਧਿਆਪਕ ਸਹਿਬਾਨ ਨੂੰ ਸਕੂਲ ਵਿੱਚੋਂ ਵਿਦਿਆਰਥੀਆਂ ਨੂੰ ਆਲੇ ਭੋਲੇ ਮੈਗਜ਼ੀਨ, ਬਰਖਾ ਸੀਰੀਜ਼ ਦੀਆਂ ਕਿਤਾਬਾਂ ਅਤੇ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਕਿਤਾਬਾਂ ਖੁਦ ਦੇਣ ਲਈ ਕਿਹਾ । ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸਹਿਬਾਨ ਵੱਲੋਂ ਇਸ ਵਾਰ ਸਮੂਹ ਅਧਿਆਪਕ ਸਹਿਬਾਨ ਨੂੰ ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਜ਼ੋਰਦਾਰ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ।