Close

Candidates wishing to participate in the job fair should contact the district employment and business bureau office – Deputy Commissioner

Publish Date : 15/09/2020
DC
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਚਾਹਵਾਨ ਉਮੀਦਵਾਰ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਨਾਲ ਕਰਨ ਸੰਪਰਕ-ਡਿਪਟੀ ਕਮਿਸ਼ਨਰ
ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ
ਤਰਨ ਤਾਰਨ, 14 ਸਤੰਬਰ:
ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਸਰਕਾਰੀ ਵੈਬ ਪੋਰਟਲ `ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ  ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ, ਪਰ ਪੋਰਟਲ `ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਪਿਛਲੇ ਦੋ ਦਿਨਾਂ ਤੋਂ ਹੌਲੀ ਕੰਮ ਕਰ ਰਿਹਾ ਹੈ।ਪਰ ਹੁਣ ਇਹ ਪੋਰਟਲ `ਚ ਤਕਨੀਕੀ ਖਰਾਬੀ ਦੂਰ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਫਿਲਹਾਲ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ, ਜਿਨ੍ਹਾਂ ਨੇ ਪੋਰਟਲ ‘ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ 24 ਸਤੰਬਰ, 2020 ਤੋਂ 30 ਸਤੰਬਰ, 2020 ਤੱਕ ਲਗਾਏ ਜਾ ਰਹੇ ਹਨ। ਇਹਨਾਂ ਮੇਲਿਆਂ ਵਿਚ ਭਾਗ ਲੈਣ ਲਈ www.pgrkam.com ‘ਤੇ ਰਜਿਸਟਰ ਕਰਨ ਉਪਰੰਤ ਕੰਪਨੀਆਂ ਸਿਲੈਕਟ ਕਰਕੇ ਅਪਲਾਈ ਕਰਨਾ ਲਾਜ਼ਮੀ ਹੈ। ਜੋ ਪ੍ਰਾਰਥੀ ਵੈੱਬਸਾਈਟ ‘ਤੇ ਅਪਲਾਈ ਨਹੀਂ ਕਰ ਪਾ ਰਹੇ, ਉਹ ਇਸ ਲਿੰਕ https://docs.google.com/forms/d/e/1FAIpQLSeZ2aSCLz5P1Ofyw1lP0HKbHfKgedj4qmD7e-b1Ivv-ioeAnA/viewform?usp=pp_url  ਨੂੰ ਓਪਨ ਕਰਕੇ ਆਪਣੀ ਡਿਟੇਲ ਭਰ ਸਕਦੇ ਹਨ। ਰਜਿਸਟਰਡ ਪ੍ਰਾਰਥੀਆਂ ਨੂੰ ਐੱਸ. ਐੱਮ. ਐੱਸ ਰਾਹੀਂ ਇੰਟਰਵਿਊ ਦਾ ਸੱਦਾ ਦਿੱਤਾ ਜਾਏਗਾ। ਰਜਿਸਟ੍ਰੇਸ਼ਨ ਸੰਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕਰੋ ਜਾਂ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ  ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।  
ਜ਼ਿਲ੍ਹਾ ਬਿਊਰੋ ਅਤੇ ਰੋਜ਼ਗਾਰ ਉਤਪਤੀ ਅਫਸਰ ਸ਼੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਜੋ ਉਮੀਦਵਾਰ ਪੋਰਟਲ `ਤੇ ਤਾਂ ਰਜਿਸਟਰਡ ਹਨ, ਪਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਅਸਾਮੀਆਂ ਲਈ ਵਿਸ਼ੇਸ਼ ਤੌਰ `ਤੇ ਬਿਨੈ ਨਹੀਂ ਦਿੱਤਾ, ਉਹ ਅਸਾਮੀਆਂ ਸਬੰਧੀ ਆਪਣੀ ਚੋਣ ਬਾਰੇ ਜ਼ਿਲ੍ਹਾ ਬਿਊਰੋ ਦੇ ਦਫ਼ਤਰ ਨੂੰ ਦੱਸ ਸਕਦੇ ਹਨ। ਜ਼ਿਲ੍ਹਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਜ਼ਰੀਏ ਅਸਾਨੀ ਨਾਲ ਪਹੰੁਚ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਨੌਕਰੀ ਮੇਲਿਆਂ ਦੌਰਾਨ ਕੋਵਿਡ-19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀ ਚਲਾਈ ਗਈ ਹੈ। ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12 ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈ. ਟੀ. ਆਈ. ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲੱਬਧ ਹੋਣਗੀਆਂ।  
——————-